ਕੈਪਟਨ ਸਰਕਾਰ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲੈਣ ਦਿਆਂਗੇ : ਮਜੀਠੀਆ
Published : Jun 13, 2018, 3:04 am IST
Updated : Jun 13, 2018, 3:04 am IST
SHARE ARTICLE
Bikrama Singh Majithia
Bikrama Singh Majithia

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨੂੰ ਦਿਤੀ ਮੁਫ਼ਤ ਬਿਜਲੀ ਦੀ ਸਹੂਲਤ...

ਚੰਡੀਗੜ੍ਹ,  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨੂੰ ਦਿਤੀ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਇਲਾਵਾ ਉਦਯੋਗਾਂ, ਅਨੁਸੂਚਿਤ ਜਾਤੀਆਂ ਅਤੇ ਗਰੀਬੀ ਦੀ ਰੇਖਾ ਤੋਂ ਥੱਲੇ ਰਹਿੰਦੇ ਪਰਵਾਰਾਂ ਨੂੰ ਦਿਤੀ ਰਿਆਇਤੀ ਬਿਜਲੀ ਦੀ ਸਹੂਲਤ ਨੂੰ ਪਿਛਲੇ ਦਰਵਾਜ਼ੇ ਵਾਪਸ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਖਤਮ ਨਹੀਂ ਹੋਣ ਦਿੱਤੀ ਜਾਵੇਗੀ।

ਪੰਜਾਬ ਰਾਜ ਬਿਜਲੀ ਰੈਗੂਲਟਰੀ ਕਮਿਸ਼ਨ (ਪੀਐਸਈਆਰਸੀ) ਦੀ ਸਬਸਿਡੀ ਦੀ ਅਦਾਇਗੀ ਨਾ ਹੋਣ 'ਤੇ ਇਹ ਵਸੂਲੀ ਇਨ੍ਹਾਂ ਲਾਭਪਾਤਰੀਆਂ ਕੋਲੋਂ ਕੀਤੇ ਜਾਣ ਦੇ ਹੁਕਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ  ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਅਤੇ ਸਮਾਜ ਦੇ ਗਰੀਬ ਤਬਕਿਆਂ ਨੂੰ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਨੂੰ ਖਤਮ ਕਰਨ ਵਾਸਤੇ ਇਹ ਸਾਰੀ ਯੋਜਨਾ ਕਾਂਗਰਸ ਸਰਕਾਰ ਦੁਆਰਾ ਕਿਸਾਨਾਂ,ਉਦਯੋਗਾਂ, ਦਲਿਤਾਂ ਅਤੇ ਬੀਪੀਐਲ ਲਾਭਪਾਤਰੀਆਂ ਖ਼ਿਲਾਫ ਇਹ ਸਾਜ਼ਿਸ਼ ਦੁਆਰਾ ਘੜੀ ਗਈ ਹੈ, ਜਿਸ ਨੂੰ ਸਰਕਾਰ ਦ ਨਿਰਦੇਸ਼ਾਂ ਉੱਤ ਹੀ ਪੀਐਸਈਆਰਸੀ ਵੱਲੋਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।

ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਪਾਰਟੀ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਕਿਸਾਨਾਂ, ਉਦਯੋਗਪਤੀਆਂ, ਦਲਿਤਾਂ ਅਤੇ ਗਰੀਬ ਤਬਕਿਆਂ ਨਾਲ ਕਿਸੇ ਵੀ ਕੀਮਤ ਉੱਤੇ ਅਜਿਹੀ ਬੇਇਨਸਾਫੀ ਨਹੀਂ ਹੋਣ ਦੇਵੇਗੀ। ਸ੍ਰੀ ਮਜੀਠੀਆ ਨ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਪਿੰਡ ਵਿਚ ਸਰਕਾਰੀ ਹੁਕਮਾਂ ਦੇ ਉਲਟ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਸਤੇ ਪੰਜ ਕਿਸਾਨਾਂ ਖ਼ਿਲਾਫ ਕੇਸ ਦਰਜ ਕਰਨ ਲਈ ਕਾਂਗਰਸ ਸਰਕਾਰ ਦੀ ਨਿਖਧੀ ਕੀਤੀ ਹੈ।  

ਉਨ੍ਹਾਂਂ ਕਿਹਾ ਕਿ ਸਰਕਾਰ ਨੂੰ ਅਜਿਹੇ ਮਸਲਿਆਂ ਉੱਤ ਕੇਸਾਂ ਦੀਆਂ ਧਮਕੀਆਂ ਨਾਲ ਕਿਸਾਨਾਂ ਦੀ ਦਬਕਾਉਣ ਦੀ ਥਾਂ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤ ਉਨ੍ਹਾਂ ਦੀ ਸਮੱਸਿਆਂਵਾਂ ਨੂੰ ਸੁਣ ਕੇ ਸਹਿਮਤੀ ਬਣਾਉਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement