
ਬਲਾਚੌਰ/ਕਾਠਗੜ੍ਹ ਰਾਤ ਸਾਢੇ 12 ਵਜੇ ਦੇ ਕਰੀਬ ਇਕ ਕਾਰ ਤੇ ਟਾਟਾ ਸਫ਼ਾਰੀ 'ਚ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਇਕ ਵਿਅਕਤੀ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ ਹੋਣ....
ਬਲਾਚੌਰ/ਕਾਠਗੜ੍ਹ ਰਾਤ ਸਾਢੇ 12 ਵਜੇ ਦੇ ਕਰੀਬ ਇਕ ਕਾਰ ਤੇ ਟਾਟਾ ਸਫ਼ਾਰੀ 'ਚ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਇਕ ਵਿਅਕਤੀ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਇਕ ਸਵਿਫ਼ਟ ਕਾਰ ਜਿਸ ਨੂੰ ਮਨਜੀਤ ਸਿੰਘ ਚਲਾ ਰਿਹਾ ਸੀ ਜੋ ਕਿ ਰੋਪੜ ਤੋਂ ਬਲਾਚੌਰ ਵਲ ਆ ਰਿਹਾ ਸੀ ਜਦੋਂ ਇਹ ਰਾਏਪੁਰ ਪਟਰੌਲ ਪੰਪ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਟਾਟਾ ਸਫ਼ਾਰੀ ਨਾਲ ਸਾਹਮਣੇ ਤੋਂ ਟੱਕਰ ਹੋ ਗਈ ਜਿਸ ਕਾਰਨ ਕਾਰ ਚਾਲਕ ਮਨਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟਾਟਾ ਸਫ਼ਾਰੀ ਵਿਚ ਸਵਾਰ ਮਨਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਜਿਨ੍ਹਾਂ ਨੂੰ ਹਾਈਵੇ ਪਟਰੌਲਿੰਗ ਨੇ ਸਰਕਾਰੀ ਹਸਪਤਾਲ ਰੋਪੜ ਵਿਚ ਦਾਖ਼ਲ ਕਰਵਾਇਆ। ਜਦਕਿ ਮਨਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਲਾਚੌਰ ਭੇਜ ਦਿਤਾ। ਮੌਕੇ 'ਤੇ ਪਹੁੰਚੀ ਆਸਰੋ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।