
ਇਥੋਂ ਨਜ਼ਦੀਕੀ ਪਿੰਡ ਗੰਗੋਹਰ ਦੇ ਇੱਕ ਮਜ਼ਦੂਰ ਵੱਲੋਂ ਬਿਮਾਰੀ ਕਾਰਨ ਆਰਥਿਕ ਤੌਰ 'ਤੇ ਤੰਗ ਆਉਣ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ...
ਮਹਿਲ ਕਲਾਂ: ਇਥੋਂ ਨਜ਼ਦੀਕੀ ਪਿੰਡ ਗੰਗੋਹਰ ਦੇ ਇੱਕ ਮਜ਼ਦੂਰ ਵੱਲੋਂ ਬਿਮਾਰੀ ਕਾਰਨ ਆਰਥਿਕ ਤੌਰ 'ਤੇ ਤੰਗ ਆਉਣ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ ਐਸ ਆਈ ਸਤਨਾਮ ਸਿੰਘ ਨੇ ਦੱਸਿਆ ਕਿ ਜੀਵਨ ਸਿੰਘ ਪੁੱਤਰ ਜੀਤ ਸਿੰਘ ਵਾਸੀ ਗੰਗੋਹਰ, ਬਰਨਾਲਾ ਪਿਛਲੇ ਕੁਝ ਸਮੇਂ ਤੋਂ ਬਿਮਾਰੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ
ਅਤੇ ਆਰਥਿਕ ਤੌਰ 'ਤੇ ਕਮਜ਼ੋਰ ਹੋ ਗਿਆ ਗਿਆ ਸੀ ਜਿਸ ਕਾਰਨ ਉਸ ਨੇ ਅੱਜ ਸਵੇਰੇ 12 ਵਜੇ ਦੇ ਕਰੀਬ ਅਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆਂ ਕਿ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।