ਆਵਾਰਾ ਕੁੱਤਿਆਂ ਦਾ ਕਹਿਰ, ਬਜ਼ੁਰਗ ਨੂੰ ਨੋਚ-ਨੋਚ ਕੇ ਖਾਧਾ
Published : Jun 13, 2018, 12:57 pm IST
Updated : Jun 13, 2018, 12:57 pm IST
SHARE ARTICLE
 Awful dogs
Awful dogs

ਪੰਜਾਬ ਵਿਚ ਅਵਾਰਾ ਕੁੱਤਿਆਂ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ। ਆਏ ਦਿਨ ਇਹ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ ਕਿ ਕਦੇ ਇਨ੍ਹਾਂ ਖੂੰਖਾਰ ਕੁੱਤਿਆਂ ਨੇ ...

ਪੰਜਾਬ ਵਿਚ ਅਵਾਰਾ ਕੁੱਤਿਆਂ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ। ਆਏ ਦਿਨ ਇਹ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ ਕਿ ਕਦੇ ਇਨ੍ਹਾਂ ਖੂੰਖਾਰ ਕੁੱਤਿਆਂ ਨੇ ਬੱਚੇ ਨੂੰ ਜ਼ਖ਼ਮੀ ਕਰ ਦਿਤਾ, ਕਦੇ ਕਿਸੇ ਪਸ਼ੂ ਨੂੰ ਚੂੰਡ ਕੇ ਖਾ ਲਿਆ। ਅੱਜ ਇਸ ਲੜੀ ਵਿਚ ਹਿਕ ਨਾਂ ਛੀਨੀਵਾਲ ਦਾ ਵੀ ਜੁੜ ਗਿਆ ਜਿਥੇ ਇਕ ਬਜ਼ੁਰਗ ਨੂੰ ਆਵਾਰਾ ਕੁੱਤਿਆਂ ਨੇ ਅਪਣਾ ਨਿਸ਼ਾਨਾ ਬਣਾਇਆ ਹੈ। dogsdogsਪਿੰਡ ਛੀਨੀਵਾਲ 'ਚ ਘਰ ਵਿਚ ਸੌਂ ਰਹੇ ਬਜ਼ੁਰਗ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾ ਲਿਆ। ਕੁੱਤਿਆਂ ਨੇ ਬਜ਼ੁਰਗ ਨੂੰ ਇੰਨੀ ਬੁਰੀ ਤਰ੍ਹਾਂ ਜ਼ਖ਼ਮੀ ਕੀਤਾ ਕਿ ਬਜ਼ੁਰਗ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਛੀਨੀਵਾਲ ਦੇ ਸਰਪੰਚ ਜਗਜੀਤ ਸਿੰਘ ਨੇ ਦਸਿਆ ਕਿ ਸੁਖਦੇਵ ਸਿੰਘ (60) ਇਕੱਲਾ ਹੀ ਰਹਿੰਦਾ ਸੀ।ਰਾਤ ਜਦੋਂ ਉਹ ਵਿਹੜੇ ਵਿਚ ਸੁੱਤਾ ਪਿਆ ਸੀ ਤਾਂ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿਤਾ। ਕੁੱਤੇ ਉਸ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਖਾ ਗਏ ਤੇ ਉਹ ਇੰਨਾ ਜ਼ਖ਼ਮੀ ਹੋ ਗਿਆ ਕਿ ਉਹ ਉਠ ਵੀ ਨਾ ਸਕਿਆ ਤੇ ਉਸ ਦੀ ਉਥੇ ਹੀ ਮੌਤ ਹੋ ਗਈ।

 Awful dogsAwful dogsਸਵੇਰੇ ਲੋਕਾਂ ਨੇ ਦੇਖਿਆ ਤਾਂ ਉਹ ਖ਼ੂਨ ਨਾਲ ਲਥਪਥ ਪਿਆ ਸੀ। ਉਸ ਦੇ ਸਰੀਰ ਦੇ ਟੁਕੜੇ ਦੂਰ ਦੂਰ ਖਿਲਰੇ ਪਏ ਸਨ। ਲੋਕਾਂ ਨੇ ਦੇਖਿਆ ਕਿ ਨੇੜੇ ਹੀ ਕੁੱਤਿਆਂ ਦੇ ਪੈਰਾਂ ਦੇ ਵੀ ਨਿਸ਼ਾਨ ਸਨ ਜਿਸ ਤੋਂ ਸਪੱਸ਼ਟ ਹੋ ਗਿਆ ਕਿ ਇਹ ਆਵਾਰਾ ਕੁੱਤਿਆਂ ਦਾ ਹੀ ਕਾਰਾ ਸੀ। ਪਿੰਡ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਤੋਂ ਲੋਕਾਂ ਦੀ ਸੁਰੱਖਿਆ ਲਈ ਵਾਜ਼ਬ ਕਦਮ ਚੁਕੇ ਜਾਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement