ਚੋਣ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਨਿਤਰੀ ਕੈਪਟਨ ਸਰਕਾਰ, ਭੇਜਿਆ ਜਵਾਬ
Published : Jun 13, 2019, 5:15 pm IST
Updated : Jun 13, 2019, 5:30 pm IST
SHARE ARTICLE
Captain with Kunwar Vijay
Captain with Kunwar Vijay

ਲੋਕ ਸਭਾ ਚੋਣਾਂ ਦੌਰਾਨ ਤਬਾਦਲੇ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਦੇ ਸਿੱਟ ਦੀ ਜਾਂਚ ਵਿਚ ਸ਼ਾਮਲ ਰਹਿਣ ਤੋਂ ਬਾਅਦ ਅਕਾਲੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਦੌਰਾਨ ਤਬਾਦਲੇ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਦੇ ਸਿੱਟ ਦੀ ਜਾਂਚ ਵਿਚ ਸ਼ਾਮਲ ਰਹਿਣ ਤੋਂ ਬਾਅਦ ਅਕਾਲੀ ਦਲ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਸੀ। ਇਸ ਨੋਟਿਸ ਵਿਚ ਪੁੱਛਿਆ ਗਿਆ ਸੀ ਕਿ ਤਬਾਦਲੇ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਨੇ ਸਿੱਟ ਦਾ ਹਿੱਸਾ ਬਣ ਕੇ ਕੰਮ ਕਿਵੇਂ ਕੀਤਾ। ਦਰਅਸਲ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਨਾ ਸਿਰਫ਼ ਸਿੱਟ ਦੀਆਂ ਮੀਟਿੰਗ ਵਿਚ ਸ਼ਾਮਲ ਹੁੰਦੇ ਰਹੇ ਸਗੋਂ ਉਹ ਜਾਂਚ ਦਾ ਹਿੱਸਾ ਵੀ ਬਣਦੇ ਰਹੇ ਹਨ।

SITSIT

ਇਸ ‘ਤੇ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਦੇਣ ਲਈ ਕਿਹਾ ਸੀ। ਪੰਜਾਬ ਸਰਕਾਰ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ ਵਿੱਚ ਮੁੜ ਡਟੀ ਹੈ। ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਮਾਮਲੇ ’ਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਦਾਅਵਾ ਕੀਤਾ ਹੈ। ਗ੍ਰਹਿ ਵਿਭਾਗ ਵੱਲੋਂ ਤਿਆਰ ਰਿਪੋਰਟ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

Election Commission of IndiaElection Commission of India

ਸੂਤਰਾਂ ਮੁਤਾਬਕ ਇਸ ਰਿਪੋਰਟ ਵਿੱਚ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਈਜੀ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਤਾਇਨਾਤ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਕਮਿਸ਼ਨ ਨੇ ਇਸ ਅਧਿਕਾਰੀ ਨੂੰ ਐਸਆਈਟੀ ਦੇ ਮੈਂਬਰ ਵਜੋਂ ਹਟਾਉਣ ਲਈ ਨਹੀਂ ਕਿਹਾ ਸੀ, ਸਗੋਂ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲ ਕਰਨ ਤੋਂ ਵਰਜਿਆ ਸੀ।

Behbal Kalan Goli KandBehbal Kalan Goli Kand

ਸਰਕਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਸੰਸਦੀ ਚੋਣਾਂ ਦੇ ਸਮੁੱਚੇ ਅਮਲ ਦੌਰਾਨ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਤੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੌਰਾਨ ਗੋਲੀ ਕਾਂਡ ਦੇ ਮਾਮਲੇ ਵਿੱਚ ਦੋਸ਼ ਪੱਤਰ ਦਾਖ਼ਲ ਕਰਨ ਦੇ ਦੋਸ਼ਾਂ ਦੇ ਜਵਾਬ ਵਿਚ ਸਰਕਾਰ ਨੇ ਕਿਹਾ ਕਿ 23 ਮਈ ਨੂੰ ਐਸਆਈਟੀ ਦੇ ਮੈਂਬਰ ਵਜੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦੋਸ਼ ਪੱਤਰ ’ਤੇ ਸਿਰਫ਼ ਦਸਤਖ਼ਤ ਕੀਤੇ ਗਏ ਸਨ ਪਰ ਦੋਸ਼ ਪੱਤਰ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ 27 ਮਈ ਨੂੰ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।

Behbal Kalan Behbal Kalan

ਯਾਦ ਰਹੇ ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਆਈਜੀ ਕ੍ਰਾਈਮ ਤੇ ਸੰਗਠਿਤ ਅਪਰਾਧ ਰੋਕੂ ਯੂਨਿਟ ਦੇ ਮੁਖੀ ਦੇ ਅਹੁਦੇ ਤੋਂ ਹਟਾ ਕੇ ਆਈਜੀ ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕਰਨ ਦੇ ਹੁਕਮ 8 ਅਪਰੈਲ ਨੂੰ ਜਾਰੀ ਕੀਤੇ ਗਏ ਸਨ। ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਕੈਪਟਨ ਸਰਕਾਰ ਨੇ ਇਸ ਪੁਲਿਸ ਅਧਿਕਾਰੀ ਨੂੰ ਪੁਰਾਣੇ ਅਹੁਦਿਆਂ ’ਤੇ ਤਾਇਨਾਤ ਕਰਨ ਸਬੰਧੀ ਹੁਕਮ 27 ਮਈ ਨੂੰ ਜਾਰੀ ਕੀਤੇ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement