
ਪੰਜਾਬ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਬੇਅਦਬੀ ਮਾਮਲੇ ਵਿਚ ਕੋਟਕਪੁਰਾ...
ਫਰੀਦਕੋਟ: ਪੰਜਾਬ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਬੇਅਦਬੀ ਮਾਮਲੇ ਵਿਚ ਕੋਟਕਪੁਰਾ-ਬਹਿਬਲ ਕਲਾਂ ਗੋਲੀ ਕਾਂਡ ਦੀ ਚੱਲ ਰਹੀ ਪੜਤਾਲ ਕਰਕੇ ਘਟਨਾ ਵੋਲੇ ਕੋਟਕਪੁਰਾ ਵਿਖੇ ਤਾਇਨਾਤ ਰਹੇ ਡੀਐਸਪੀ ਬਲਜੀਤ ਸਿੰਘ ਸਿੱਧੂ ਵਿਰੁੱਧ ਕੋਟਕਪੁਰਾ ਗੋਲੀ ਕਾਂਡ ਵਿਚ ਸਥਾਨਕ ਮਾਣਯੋਗ ਅਦਾਲਤ ਵਿਚ ਚਲਾਨ ਪੇਸ਼ ਕੀਤੇ ਜਾਣ ‘ਤੇ ਡੀਐਸਪੀ ਵੱਲੋਂ ਮਾਣਯੋਗ ਸੈਸ਼ਨ ਕੋਰਟ ਵਿਚ ਅਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਦਿੱਤੀ ਗਈ ਸੀ।
Kotakpura Firing
ਅੱਜ ਮਾਣਯੋਗ ਅਦਾਲਤ ਵੱਲੋਂ ਦੋਵਾਂ ਧਿਰਾਂ ਦੀ ਸੁਣਵਾਈ ਉਪਰੰਤ ਫ਼ੈਸਲਾ ਅੱਜ 13 ਜੂਨ ‘ਤੇ ਪਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸੁਣਵਾਈ ਸਮੇਂ ਦੋਵਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਮਾਣਯੋਗ ਅਦਾਲਤ ਵਿਚ 1 ਘੰਟੇ ਦੇ ਲਗਪਗ ਚੱਲੀ, ਜਿਸ ਉਪਰੰਤ ਮਾਣਯੋਗ ਸੈਸ਼ਨ ਕੋਰਟ ਵੱਲੋਂ ਫ਼ੈਸਲਾ ਰਾਖਵਾਂ 13 ਜੂਨ ‘ਤੇ ਪਾ ਦਿੱਤਾ ਗਿਆ।
Kotakpura Goli Kand
ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੁਰਾ ‘ਚੋਂ ਵਿਚ ਸਾਂਤਮਈ ਰੋਸ ਧਰਨਾ ਦਿੱਤਾ ਸੀ। 13 ਅਕਤੂਬਰ 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੇ ਸੰਗਤ ਉਤੇ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿਚ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ।