
ਪੰਜਾਬ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ
ਖੰਨਾ, 12 ਜੂਨ (ਏ.ਐਸ.ਖੰਨਾ): ਪੰਜਾਬ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦੇਣ ਲਈ ਤਜਵੀਜ਼ ਬਣਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਇਥੇ ਸਕੱਤਰੇਤ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸਰਕਾਰੀ ਪ੍ਰੈਸ ਮੁਹਾਲੀ ਦੇ ਆਧੁਨਿਕੀਕਰਨ ਸਮੇਂ ਦੀ ਜ਼ਰੂਰਤ ਹੈ।
File Photo
ਉਨ੍ਹਾਂ ਕਿਹਾ ਕਿ ਮੁਹਾਲੀ ਪ੍ਰੈਸ ਦੀ ਵਾਧੂ ਪਈ ਜ਼ਮੀਨ ਵੇਚ ਕੇ ਮਲਟੀ ਸਟੋਰੀ ਇਮਾਰਤ ਤਿਆਰ ਕੀਤੀ ਜਾ ਸਕਦੀ ਹੈ, ਜਿਸ 'ਚ ਆਧੁਨਿਕ ਵੱਡੀਆਂ ਅਤੇ ਡਿਜ਼ੀਟਲ ਮਸ਼ੀਨਾਂ ਵੀ ਖਰੀਦੀਆਂ ਜਾਂ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ 'ਚ ਵਪਾਰਕ ਢੰਗ ਨਾਲ ਕੰਮ ਕਰਨ ਲਈ ਪ੍ਰਿੰਟਿੰਗ ਤੇ ਸਟੇਸ਼ਨਰੀ ਦਾ ਮੌਜੂਦਾ ਢਾਂਚਾ ਬਦਲਣ ਦੀ ਜ਼ਰੂਰਤ ਹੈ। ਸ. ਧਰਮਸੋਤ ਨੇ ਕਿਹਾ ਕਿ ਖਰੀਦ ਤੇ ਛਪਾਈ ਨਾਲ ਸਬੰਧਤ ਪੁਰਾਣੇ ਨਿਯਮਾਂ ਨੂੰ ਵੀ ਮੁੜ ਸੋਧਿਆ ਜਾਵੇਗਾ ਜੋ ਅੱਜ ਦੇ ਸਮੇਂ ਸਾਰਥਕ ਨਹੀਂ ਰਹੇ। ਉਨ੍ਹਾਂ ਕਿਹਾ ਕਿ ਇਹ ਤਜਵੀਜ਼ ਵੀ ਬਣਾਈ ਜਾਵੇਗੀ ਕਿ ਸੂਬੇ ਦੇ ਸਮੂਹ ਸਰਕਾਰੀ ਵਿਭਾਗ ਛਪਾਈ ਦਾ ਕੰਮ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਤੋਂ ਹੀ ਕਰਵਾਉਣ।