ਪੰਜਾਬ ਦੇ CM ਵਲੋਂ ਹਫ਼ਤੇ ਦੇ ਅੰਤਲੇ ਦਿਨਾਂ ਤੇ ਛੁੱਟੀ ਵਾਲੇ ਦਿਨਾਂ 'ਚ ਪਾਬੰਦੀਆਂ ਨੂੰ ਪ੍ਰਵਾਨਗੀ
Published : Jun 13, 2020, 8:25 am IST
Updated : Jun 13, 2020, 8:25 am IST
SHARE ARTICLE
CM Amrinder Singh
CM Amrinder Singh

ਕਿਹਾ, ਜਾਨਾਂ ਬਚਾਉਣ ਲਈ ਸਖ਼ਤ ਕਦਮ ਚੁਕਣੇ ਜ਼ਰੂਰੀ

  • ਐਤਵਾਰ ਨੂੰ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ, ਸਨਿਚਰਵਾਰ 5 ਵਜੇ ਤੋਂ ਹੋਣਗੀਆਂ ਬੰਦ
  • ਜ਼ਰੂਰੀ ਵਸਤਾਂ/ਮੈਡੀਕਲ ਲੋੜਾਂ ਨੂੰ ਛੱਡ ਕੇ ਅੰਤਰ ਜ਼ਿਲਾ ਆਵਾਜਾਈ 'ਤੇ ਰੋਕ

ਚੰਡੀਗੜ੍ਹ: ਕੋਵਿਡ ਦੇ ਸਮਾਜਕ ਫੈਲਾਅ ਨੂੰ ਰੋਕਣ ਲਈ ਜਿਥੋਂ ਤਕ ਲੋੜ ਪਵੇ, ਉਥੋਂ ਤਕ ਸਖ਼ਤ ਫ਼ੈਸਲੇ ਲੈਣ ਦੀ ਅਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਹਫ਼ਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਦੀਆਂ ਪਾਬੰਦੀਆਂ ਦੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦੇ ਦਿਤੀ।

Covid 19Covid 19

ਇਸ ਅਨੁਸਾਰ ਅੰਤਰ ਜ਼ਿਲ੍ਹਾ ਆਵਾਜਾਈ 'ਤੇ ਪਾਬੰਦੀ ਹੋਵੇਗੀ ਸਿਰਫ਼ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫ਼ਤੇ ਦੇ ਸਾਰੇ ਦਿਨ ਖੋਲ੍ਹਣ ਦੀ ਆਗਿਆ ਹੋਵੇਗੀ। ਮੁੱਖ ਮੰਤਰੀ ਨੇ ਵੀਰਵਾਰ ਨੂੰ ਕੋਵਿਡ ਦੀਆਂ ਤਿਆਰੀਆਂ ਸਬੰਧੀ ਰੱਖੀ ਵੀਡੀਉ ਕਾਨਫ਼ਰੰਸ ਵਿਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਪੰਜਾਬੀਆਂ ਦੀਆਂ ਜਾਨਾਂ ਬਚਾਉਣ 'ਤੇ ਹੀ ਮੁੱਖ ਤੌਰ 'ਤੇ ਕੇਂਦਰਿਤ ਹੈ, ਭਾਵੇਂ ਇਸ ਲਈ ਕਿੰਨੇ ਵੀ ਸਖ਼ਤ ਕਦਮ ਚੁੱਕਣੇ ਪੈਣ।

captain amrinder singhcaptain amrinder singh

ਇਹ ਸੱਭ ਆਉਣ ਵਾਲੇ ਦੋ ਮਹੀਨਿਆਂ ਤਕ ਇਸ ਮਹਾਂਮਾਰੀ ਦੇ ਸਿਖਰ ਦੇ ਅਨੁਮਾਨਾਂ ਦੀ ਰੌਸ਼ਨੀ ਵਿਚ ਕਿਹਾ ਗਿਆ। ਸੂਬਾ ਸਰਕਾਰ ਵਲੋਂ ਲਾਕਡਾਊਨ 5.0/ਅਨਲਾਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫ਼ੀਕੇਸ਼ਨ ਤੋਂ ਇਲਾਵਾ ਅੱਜ ਨਵੇਂ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਅਗਲੇ ਹੁਕਮਾਂ ਤਕ ਇਹ ਹਦਾਇਤਾਂ ਹਫ਼ਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ।

Lockdown Lockdown

ਦੇਸ਼ ਵਿਚ ਖਾਸ ਕਰ ਕੇ ਦਿੱਲੀ ਵਿਚ ਕੋਵਿਡ ਦੇ ਵਧਦੇ ਕੇਸਾਂ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜਕ ਵਿੱਥ ਦੇ ਅਹਿਤਿਆਤਾਂ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ। ਸਥਿਤੀ ਇਹ ਮੰਗ ਕਰਦੀ ਹੈ ਕਿ ਸਾਰੀ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਥਿਤੀ ਲਗਭਗ ਕਾਬੂ ਹੇਠ ਹੈ ਅਤੇ ਉਨ੍ਹਾਂ ਦੀ ਸਰਕਾਰ ਹੋਰ ਕੋਈ ਜ਼ੋਖਮ ਨਹੀਂ ਉਠਾ ਸਕਦੀ ਜਿਸ ਨਾਲ ਮਹਾਂਮਾਰੀ ਖ਼ਤਰਨਾਕ ਹੱਦ ਤਕ ਵਧ ਜਾਵੇ।

Corona VirusCorona Virus

ਨਵੀਆਂ ਹਦਾਇਤਾਂ

  • ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤਕ ਖੁਲ੍ਹੀਆਂ ਰਹਿਣਗੀਆਂ।
  • ਰੈਸਟੋਰੈਂਟ (ਸਿਰਫ਼ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤਕ ਖੁਲ੍ਹੀਆਂ ਰਹਿਣਗੀਆਂ।
  • ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦਕਿ ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤਕ ਖੁਲ੍ਹੀਆਂ ਰਹਿਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਸਮਿਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਏਗਾ।

corona viruscorona virus

  • ਐਤਵਾਰ ਨੂੰ ਬੰਦ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਇਹ ਵੀ ਫ਼ੈਸਲਾ ਲੈ ਸਕਦਾ ਹੈ ਕਿ ਸਬੰਧਤ ਮਾਰਕੀਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰ ਕੇ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹਫ਼ਤੇ ਵਿਚ ਕਿਸੇ ਹੋਰ ਦਿਨ ਵੀ ਬੰਦ ਕਰਨ ਦੇ ਹੁਕਮ ਜਾਰੀ ਕਰੇ ਖਾਸ ਕਰ ਕੇ ਜਿਥੇ ਵੱਧ ਜ਼ੋਖਮ ਵਾਲਾ ਇਲਾਕਾ ਹੋਵੇ ਅਤੇ ਕੇਸਾਂ ਦੀ ਗਿਣਤੀ ਜ਼ਿਆਦਾ ਹੋਵੇ।

Corona VirusCorona Virus

  • ਅੰਤਰ-ਜ਼ਿਲ੍ਹਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ਼ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।
  • ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement