UT ਪ੍ਰਸ਼ਾਸ਼ਨ ਨੇ ਲਿਆ ਫੈਸਲਾ , ਅੰਤਰ ਰਾਜੀ ਬੱਸ ਸੇਵਾ ਕੀਤੀ ਮੁਅੱਤਲ
Published : Jun 13, 2020, 1:12 pm IST
Updated : Jun 13, 2020, 1:12 pm IST
SHARE ARTICLE
File Photo
File Photo

ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ 43 ISBT ਬੱਸ ਸਟੈਂਡ ਤੋਂ CTU ਅਤੇ STU ਅੰਤਰ ਰਾਜੀ ਬੱਸ ਸੇਵਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ 43 ISBT ਬੱਸ ਸਟੈਂਡ ਤੋਂ CTU ਅਤੇ STU ਅੰਤਰ ਰਾਜੀ ਬੱਸ ਸੇਵਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕੋਵਿਡ-19 ਮਹਾਂਮਾਰੀ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਕੀਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਬੱਸਾਂ ਸੈਕਟਰ 43 ਬੱਸ ਸਟੈਂਡ ਅੰਦਰ ਦਾਖਲ ਨਹੀਂ ਹੋ ਸਕਣਗੀਆਂ ਅਤੇ ਨਾ ਹੀਂ ਸੀਟੀਯੂ ਦੀਆਂ ਬੱਸਾਂ ਦੂਜੇ ਰਾਜਾਂ 'ਚ ਜਾਣਗੀਆਂ।

File PhotoFile Photo

ਯੂਟੀ ਪ੍ਰਸ਼ਾਸਨ ਦਾ ਇਹ ਫੈਸਲਾ ਕੱਲ੍ਹ ਯਾਨੀ 13 ਜੂਨ ਤੋਂ 30 ਜੂਨ ਤੱਕ ਲਾਗੂ ਰਹੇਗਾ। ਸੀਨੀਅਰ ਅਧਿਕਾਰੀਆਂ ਅਤੇ ਡਾਕਟਰੀ ਮਾਹਰਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਤੋਂ ਬਾਅਦ, ਇਹ ਫੈਸਲਾ ਲਿਆ ਗਿਆ ਹੈ ਕਿ 30/06/2020 ਤੱਕ ਯਾਨੀ ਕਿ ਤਾਲਾਬੰਦੀ ਦੀ ਮਿਆਦ ਦੇ ਅੰਤ ਤੱਕ CTU ਆਪਣੀਆਂ ਅੰਤਰਰਾਜੀ ਬੱਸਾਂ ਨਹੀਂ ਚਲਾਵੇਗੀ।

File PhotoFile Photo

ਇਸ ਦੌਰਾਨ ਯਾਤਰੀਆਂ ਨੂੰ ਚੰਡੀਗੜ੍ਹ ਲਿਆਉਣ ਲਈ ਅੰਤਰ ਰਾਜੀ ਸਟੇਟ ਬੱਸਾਂ ਚਲਾਉਣ ਲਈ ਦੂਜੇ ਰਾਜਾਂ ਨੂੰ ਦਿੱਤੀ ਗਈ ਸਹਿਮਤੀ ਵੀ ਵਾਪਸ ਲਈ ਜਾਵੇਗੀ। ਇਸ ਦੌਰਾਨ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਲੋਂ ਚਲਾਈਆਂ ਜਾ ਰਹੀਆਂ ਟ੍ਰਾਈ ਸਿਟੀ ਬੱਸਾਂ ਚੱਲਦੀਆਂ ਰਹਿਣਗੀਆਂ।ਇਹ ਬੱਸਾਂ ਮੁਹਾਲੀ, ਚੰਡੀਗੜ੍ਹ ਅਤੇ ਪੰਚਕੁਲਾ 'ਚ ਚੱਲਦੀਆਂ ਰਹਿਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement