'ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਬਾਦਲ ਵਿਰੁੱਧ SC/ST ਐਕਟ ਅਧੀਨ ਕੇਸ ਦਰਜ ਕੀਤਾ ਜਾਵੇ'
Published : Jun 13, 2021, 7:51 pm IST
Updated : Jun 13, 2021, 7:52 pm IST
SHARE ARTICLE
Sadhu singh dharamsot and manpreet badal
Sadhu singh dharamsot and manpreet badal

ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ

ਚੰਡੀਗੜ੍ਹ-ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਸੋਮਵਾਰ 14 ਜੂਨ ਨੂੰ ਸਵੇਰੇ 11 ਘਿਰਾਓ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਕਰਦਿਆਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਐਸ.ਸੀ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।

ਇਹ ਵੀ ਪੜ੍ਹੋ-ਦਿੱਲੀ ਸਰਕਾਰ ਨੇ ਇਸ ਨਵੀਂ ਯੋਜਨਾ ਤਹਿਤ ਬਿਨ੍ਹਾਂ ਰਾਸ਼ਨ ਕਾਰਡ ਵਾਲਿਆਂ ਨੂੰ ਦਿੱਤਾ ਅਨਾਜ

sadhu singh dharamsot sadhu singh dharamsot

ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਹੱਥਾਂ 'ਚ ਕਿਤਾਬਾਂ ਦਿੱਤੀਆਂ ਸਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਗਾਈ ਵਾਲੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਹੱਥਾਂ 'ਚੋਂ ਕਿਤਾਬਾਂ ਖੋਹ ਰਹੀ ਹੈ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ।

ਇਹ ਵੀ ਪੜ੍ਹੋ-ਇਸ ਦੇਸ਼ 'ਚ ਸਿਰਫ 12 ਰੁਪਏ 'ਚ ਮਿਲ ਰਿਹੈ ਘਰ, ਮੁਰੰਮਤ ਲਈ ਵੀ ਸਰਕਾਰ ਦੇਵੇਗੀ ਲੱਖਾਂ ਰੁਪਏ

Manpreet badalManpreet badal

ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਕਿ ਸੀਨੀਅਰ ਆਈ.ਏ.ਐੱਸ ਅਧਿਕਾਰੀ ਕਿਰਪਾ ਸਿਰੋਜ ਸ਼ੰਕਰ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ਖੁਲਾਸਾ ਕੀਤਾ ਗਿਆ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗ੍ਰਾਂਟ 'ਚ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਘੁਟਾਲਾ ਕੀਤਾ ਹੈ ਅਤੇ ਆਪਣੇ ਚਹੇਤਿਆਂ ਦੇ ਦੋ ਕਾਲਜਾਂ ਨੂੰ ਕਰੋੜਾਂ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਹੈ, ਜਦੋਂ ਕਿ ਇਨਾਂ ਕਾਲਜਾਂ ਦਾ ਕੋਈ ਵਾਜ਼ੂਦ ਹੀ ਨਹੀਂ ਹੈ। ਗਿਆਸਪੁਰਾ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਉਂਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਵਜ਼ੀਫਾ ਰਕਮ ਦੀ ਸਹੀ ਵਰਤੋਂ ਨਾ ਕੀਤੀ, ਸਗੋਂ ਦਲਿਤ ਵਿਦਿਆਦਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।

ਇਹ ਵੀ ਪੜ੍ਹੋ-ਨਵਾਂ ਸੰਕਟ : ਚੀਨ 'ਚ ਫਿਰ ਮਿਲੇ 24 ਤਰ੍ਹਾਂ ਦੇ 'ਕੋਰੋਨਾ ਵਾਇਰਸ'

ਉਨ੍ਹਾਂ ਮੰਗ ਕੀਤੀ ਕਿ ਦੋਵੇਂ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਐਸ.ਸੀ/ਐਸ.ਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕੀਤਾ ਜਾਵੇ। ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ ਅਤੇ 14 ਜੂਨ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਦਲਿਤ ਵਿਦਿਆਰਥੀਆਂ ਦੇ ਹੱਕ ਵਿੱਚ ਸੰਘਰਸ਼ ਸ਼ੁਰੂ ਕਰਕੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਲਈ ਮਜਬੂਰ ਕਰ ਦੇਵੇਗੀ। 

ਇਹ ਵੀ ਪੜ੍ਹੋ-ਚੀਨ : ਗੈਸ ਪਾਈਪਲਾਈਨ 'ਚ ਹੋਇਆ ਵੱਡਾ ਧਮਾਕਾ, 11 ਦੀ ਮੌਤ ਤੇ 37 ਜ਼ਖਮੀ

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement