
ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹੀ ਵਿਵਹਾਰ ਬੰਦ ਕਰੇ: ਮਨਪ੍ਰੀਤ ਬਾਦਲ
ਚੰਡੀਗੜ੍ਹ, 12 ਜੂਨ (ਭੁੱਲਰ): ਕੋਵਿਡ-19 ਸੰਕਟ ਨੂੰ ਸਦੀ ਵਿਚ ਇਕ ਵਾਰ ਆਉਣ ਵਾਲੀ ਆਫ਼ਤ ਦਸਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜੀ.ਐਸ.ਟੀ. ਕੌਂਸਲ ਦੇ ਮੰਤਰੀ ਸਮੂਹ ਨੂੰ ਪੁਰਾਣੇ ਸਮਿਆਂ ਦੇ ਸ਼ਹਿਨਸ਼ਾਹਾਂ ਦੀ ਤਰ੍ਹਾਂ ਵਿਵਹਾਰ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਦਇਆ-ਭਾਵਨਾ 'ਤੇ ਆਧਾਰਤ ਫੈਸਲੇ ਲੈਣੇ ਚਾਹੀਦੇ ਹਨ | ਵਿੱਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਕੋਵਿਡ ਨਾਲ ਸਬੰਧਤ ਸਾਰੀਆਂ ਚੀਜ਼ਾਂ 'ਤੇ ਕੋਈ ਟੈਕਸ ਨਹੀਂ ਵਸੂਲਿਆ ਜਾਣਾ ਚਾਹੀਦਾ | ਉਨ੍ਹਾਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਨੁਮਾਇੰਦਗੀ ਕਰਨ ਵਾਲੇ ਹੋਰ ਵਿੱਤ ਮੰਤਰੀਆਂ ਨਾਲ ਕੌਮੀ ਸੰਕਟ ਦੇ ਇਸ ਸਮੇਂ ਦੌਰਾਨ ਕੋਵਿਡ ਨਾਲ ਸਬੰਧਤ ਚੀਜ਼ਾਂ 'ਤੇ ਜੀਐਸਟੀ ਲਗਾਉਣ ਦਾ ਜ਼ੋਰਦਾਰ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਦੂਜਾ ਵਿਕਲਪ 0.1 ਫ਼ੀਸਦੀ ਦੀ ਦਰ ਨਾਲ ਟੈਕਸ ਵਸੂਲ ਕਰਨ ਦਾ ਹੈ ਜੋ ਪੂਰੀ ਤਰ੍ਹਾਂ ਜੀ.ਐਸ.ਟੀ. ਕੌਂਸਲ ਦੇ ਅਧਿਕਾਰ ਖੇਤਰ ਵਿਚ ਹੈ ਅਤੇ ਇਹ ਫੈਸਲਾ ਮਹਾਂਮਾਰੀ ਖ਼ਤਮ ਹੋਣ ਤਕ ਲਾਗੂ ਰਹਿਣਾ ਚਾਹੀਦਾ ਹੈ | ਜੀ.ਐਸ.ਟੀ. ਕੌਂਸਲ ਦੀ 44ਵੀਂ ਬੈਠਕ ਵਿਚ ਪੰਜਾਬ ਦੇ ਵਿੱਤ ਮੰਤਰੀ ਨੇ ਸੱਤਾਧਾਰੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇੰਡੀਅਨ ਨੈਸ਼ਨਲ ਕਾਂਗਰਸ