
ਅਧਿਕਾਰੀਆਂ ਨੂੰ ਸਕੂਲ ਦੀ ਇਮਾਰਤ ਲਈ ਫੰਡ ਅਤੇ ਵਿਦਿਆਰਥੀਆਂ ਲਈ ਵਜੀਫਾ ਤੁਰੰਤ ਜਾਰੀ ਕਰਨ ਲਈ ਕਿਹਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਨਿਕ ਸਕੂਲ, ਕਪੂਰਥਲਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਸਿਰਤੋੜ ਯਤਨ ਕਰੇਗੀ। ਅੱਜ ਇੱਥੇ ਆਪਣੇ ਨਿਵਾਸ ਸਥਾਨ ‘ਤੇ ਸਕੂਲ ਦੇ ਕੰਮਕਾਜ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ।
CM reiterates commitment for restoring pristine glory of Sainik School Kapurthala
ਉਹਨਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਢੁਕਵਾਂ ਮਾਹੌਲ ਮਿਲ ਸਕੇ।
CM reiterates commitment for restoring pristine glory of Sainik School Kapurthala
ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲ ਦੀ ਨਿਰੰਤਰ ਦੇਖ-ਰੇਖ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਤੋਂ ਬਜਟ ਦੀ ਵਿਵਸਥਾ ਕੀਤੀ ਜਾਵੇਗੀ। ਇਸੇ ਤਰਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਵਜੀਫਾ ਮੁਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ। ਉਹਨਾਂ ਕਿਹਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲ ਦੇ ਕੰਮਕਾਜ ਲਈ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੱਤਾ।