
ਕਿਹਾ -ਕਾਰਵਾਈ ਤੋਂ ਪਹਿਲਾਂ ਦਿਤਾ ਜਾਵੇ 7 ਦਿਨ ਦਾ ਨੋਟਿਸ
2000 ਕਰੋੜ ਦੇ ਟੈਂਡਰ ਘੁਟਾਲੇ ਦੇ ਲੱਗੇ ਇਲਜ਼ਾਮ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਸ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸਾਬਕਾ ਮੰਤਰੀ ਆਸ਼ੂ 'ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 'ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ। ਆਸ਼ੂ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
Punjab and Haryana High Court
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਜਾਵੇ। ਪੰਜਾਬ ਦੀ 'ਆਪ' ਸਰਕਾਰ ਨੂੰ ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਕਾਰਵਾਈ ਨਹੀਂ ਕਰਨੀ ਚਾਹੀਦੀ। ਜਲਦ ਹੀ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ।
Bharat Bhushan Ashu
ਭਾਰਤ ਭੂਸ਼ਣ ਆਸ਼ੂ 'ਤੇ 2,000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਇਲਜ਼ਾਮ ਹੈ। ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ’ਤੇ ਛੋਟੇ ਠੇਕੇਦਾਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਾਲੀਆਂ ਕਮੇਟੀਆਂ ਵੱਲੋਂ ਅਲਾਟ ਕੀਤਾ ਜਾਂਦਾ ਹੈ। ਉਸ 'ਤੇ ਸਾਜ਼ਿਸ਼ ਤਹਿਤ ਦੋਸ਼ ਲਾਏ ਜਾ ਰਹੇ ਹਨ।
Bharat Bhushan Ashu
ਸਾਬਕਾ ਮੰਤਰੀ ਨੇ ਆਪਣੇ 'ਤੇ ਲੱਗੇ ਤੋਂ ਸਾਫ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਟੈਂਡਰ ਨੂੰ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਦੀ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਉਨ੍ਹਾਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।