ਸੁਪਾਰੀ ਦੇ ਕੇ ਕਰਵਾਇਆ ਦੁਬਈ ਤੋਂ ਪਰਤੇ ਪਤੀ ਦਾ ਕਤਲ, ਪਤਨੀ ਸਣੇ ਤਿੰਨ ਗ੍ਰਿਫ਼ਤਾਰ
Published : Jun 13, 2022, 12:28 am IST
Updated : Jun 13, 2022, 12:29 am IST
SHARE ARTICLE
image
image

ਸੁਪਾਰੀ ਦੇ ਕੇ ਕਰਵਾਇਆ ਦੁਬਈ ਤੋਂ ਪਰਤੇ ਪਤੀ ਦਾ ਕਤਲ, ਪਤਨੀ ਸਣੇ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, 12 ਜੂਨ (ਪਰਮਿੰਦਰ): ਪੁਲਸ ਕਮਿਸ਼ਨਰ ਅੰਮ੍ਰਿਤਸਰ ਅਰੁਣਪਾਲ ਸਿੰਘ ਆਈ.ਪੀ.ਐੱਸ. ਦੀਆਂ ਹਦਾਇਤਾਂ ’ਤੇ ਪ੍ਰਭਜੋਤ ਸਿੰਘ ਏ.ਡੀ.ਸੀ.ਪੀ. ਸਿਟੀ-2 ਅਜੈ ਗਾਂਧੀ ਆਈ.ਪੀ.ਐੱਸ. ਏ.ਡੀ.ਸੀ.ਪੀ. ਸਥਾਨਕ ਅੰਮ੍ਰਿਤਸਰ, ਗੁਰਵਿੰਦਰ ਸਿੰਘ ਪੀ.ਪੀ.ਐੱਸ. ਏ.ਸੀ.ਪੀ. ਵੈਸਟ ਤੇ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਛੇਹਰਟਾ ਦੀ ਪੁਲਿਸ ਪਾਰਟੀ ਨੇ ਅੱਜ ਸਵੇਰੇ ਨੌਜਵਾਨ ਹਰਿੰਦਰ ਸਿੰਘ ਦਾ ਕਤਲ ਕਰਨ ਵਾਲੇ ਅਰਸ਼ਦੀਪ ਸਿੰਘ ਤੇ ਵਰਿੰਦਰ ਸਿੰਘ ਨੂੰ ਕਤਲ ਹੋਣ ਤੋਂ 12 ਘੰਟਿਆਂ ’ਚ ਟ੍ਰੇਸ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। 
ਅੱਜ ਸਤਨਾਮ ਕੌਰ ਪਤਨੀ ਸਵ. ਹਰਿੰਦਰ ਸਿੰਘ ਵਾਸੀ ਨੇੜੇ ਗੁਰਦੁਆਰਾ ਜਨਮ ਅਸਥਾਨ ਪਿੰਡ ਕਾਲੇ ਅੰਮ੍ਰਿਤਸਰ ਨੇ ਅਪਣਾ ਬਿਆਨ ਲਿਖਵਾਇਆ ਸੀ ਕਿ ਉਸ ਦਾ ਪਤੀ ਹਰਿੰਦਰ ਸਿੰਘ 12-13 ਸਾਲ ਤੋਂ ਦੁਬਈ ਵਿਚ ਡਰਾਈਵਰੀ ਕਰਦਾ ਸੀ ਤੇ 12-13 ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਅੱਜ ਉਹ ਅਪਣੇ ਪਤੀ ਤੇ 2 ਲੜਕੀਆਂ ਨਾਲ ਮੋਟਰਸਾਈਕਲ ’ਤੇ ਸ੍ਰੀ ਦਰਬਾਰ ਸਾਹਿਬ ਜਾਣ ਲਈ ਸਵੇਰੇ ਕਰੀਬ 3.30 ਵਜੇ ਘਰੋਂ ਗਏ ਸਨ, ਜਦੋਂ ਹਰਿਕ੍ਰਿਸ਼ਨ ਨਗਰ ਨੇੜੇ ਪੁੱਜੇ ਤਾਂ ਪਿੱਛੋਂ ਇਕ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀ ਆਏ ਤੇ ਇਕਦਮ ਉਨ੍ਹਾਂ ਨੂੰ ਧੱਕਾ ਮਾਰਿਆ। ਉਹ ਮੋਟਰਸਾਈਕਲ ਤੋਂ ਥੱਲੇ ਡਿੱਗ ਪਏ ਤੇ ਉਸ ਦੇ ਪਤੀ ਦੇ ਮੋਟਰਸਾਈਕਲ ਸਵਾਰਾਂ ’ਚੋਂ ਇਕ ਨੇ ਗੋਲੀ ਮਾਰ ਦਿਤੀ ਅਤੇ ਉਨ੍ਹਾਂ ਦਾ ਪਰਸ ਅਤੇ 2 ਮੋਬਾਈਲ ਲੈ ਗਏ। ਜਦੋਂ ਘਰ ਦੇ ਮੈਂਬਰ ਆਏ ਤਾਂ ਉਹ ਅਪਣੇ ਪਤੀ ਨੂੰ ਅਮਨਦੀਪ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰ ਨੇ ਉਸ ਦੇ ਪਤੀ ਨੂੰ ਮ੍ਰਿਤਕ ਕਰਾਰ ਦੇ ਦਿਤਾ।
ਪੁਲਿਸ ਵਲੋਂ ਕੇਸ ਦਰਜ ਕਰ ਕੇ ਕੀਤੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਹਰਿੰਦਰ ਸਿੰਘ ਦਾ ਕਤਲ ਉਸ ਦੀ ਪਤਨੀ ਸਤਨਾਮ ਕੌਰ ਨੇ ਅਰਸ਼ਦੀਪ ਸਿੰਘ ਤੇ ਵਰਿੰਦਰ ਸਿੰਘ ਨਾਲ ਮਿਲ ਕੇ ਕਰਵਾਇਆ ਕਿਉਂਕਿ ਜਦੋਂ ਹਰਿੰਦਰ ਸਿੰਘ ਦੁਬਈ ਸੀ ਤਾਂ ਸਤਨਾਮ ਕੌਰ ਦੇ ਅਰਸ਼ਦੀਪ ਨਾਲ ਨਾਜਾਇਜ਼ ਸਬੰਧ ਬਣ ਗਏ ਸਨ ਜਿਸ ਦਾ ਪਤਾ ਹਰਿੰਦਰ ਸਿੰਘ ਨੂੰ ਲੱਗ ਗਿਆ ਸੀ ਜਿਸ ਕਾਰਨ ਉਹ ਅਪਣੀ ਪਤਨੀ ’ਤੇ ਨਿਗਰਾਨੀ ਰੱਖਣ ਲੱਗ ਪਿਆ ਸੀ। ਇਸੇ ਵਜ੍ਹਾ ਕਰ ਕੇ ਸਤਨਾਮ ਕੌਰ ਨੇ ਅਰਸ਼ਦੀਪ ਸਿੰਘ ਨਾਲ ਮਿਲ ਕੇ ਅਪਣੇ ਪਤੀ ਦਾ ਕਤਲ ਕਰਵਾ ਦਿਤਾ। ਸਤਨਾਮ ਕੌਰ ਤੇ ਅਰਸ਼ਦੀਪ ਸਿੰਘ ਨੇ ਵਰਿੰਦਰ ਸਿੰਘ ਨੂੰ 2,70,000 ਰੁਪਏ ਕਤਲ ਕਰਨ ਲਈ ਦੇਣੇ ਸਨ। 
ਫ਼ੋਟੋ : ਅੰਮ੍ਰਿਤਸਰ ਬੀ
 

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement