
ਉਹਨਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਪੁੱਛਿਆ।
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
Manohar Lal Khattar Met Prakash Singh Badal
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 95 ਸਾਲਾ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. 'ਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਉਦੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਸੀ