
'ਪੰਜਾਬ ਵਿਚ ਕਾਨੂੰਨ ਵਿਵਸਥਾ ਖ਼ਰਾਬ ਹੁੰਦੀ ਜਾ ਰਹੀ ਹੈ'
ਮੁਹਾਲੀ : ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ ਕਿਸੇ ਨੂੰ ਵੀ ਕਾਨੂੰਨ ਦਾ ਡਰ ਨਹੀਂ ਰਿਹਾ ਹੈ। ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ।
@BhagwantMann ਜੀ ਪੰਜਾਬ ਵਿਚ ਕਾਨੂੰਨ ਵਿਵਸਥਾ ਹਰ ਦਿਨ ਮਾੜੀ ਹੁੰਦੀ ਜਾ ਰਹੀ ਹੈ। ਅੰਮ੍ਰਿਤਸਰ ਵਿਚ ਲਗਾਤਾਰ ਕਤਲ ਅਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ।ਲੋਕਾਂ ਵਿਚ ਸਹਿਮ ਵੱਧ ਰਿਹਾ ਹੈ।ਬਾਕੀ ਕੰਮ ਛੱਡ ਕੇ ਸਭ ਤੋਂ ਪਹਿਲਾਂ ਕਾਨੂੰਨ ਵਿਵਸਥਾ ਵੱਲ ਧਿਆਨ ਦਿਤਾ ਜਾਵੇ। ਬਦਲਾ ਲਉ ਰਾਜਨੀਤੀ ਕੁਝ ਦਿਨਾ ਬਾਅਦ ਕਰ ਲਓ। ਪੰਜਾਬ ਬਚਾਓ। @ANI
— Gurjeet Singh Aujla (@GurjeetSAujla) June 12, 2022
ਔਜਲਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜੀ ਪੰਜਾਬ ਵਿਚ ਕਾਨੂੰਨ ਵਿਵਸਥਾ ਖ਼ਰਾਬ ਹੁੰਦੀ ਜਾ ਰਹੀ ਹੈ। ਅੰਮ੍ਰਿਤਸਰ ਵਿਚ ਲਗਾਤਾਰ ਕਤਲ ਅਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੋਕਾਂ ਵਿਚ ਸਹਿਮ ਵੱਧ ਰਿਹਾ ਹੈ। ਬਾਕੀ ਕੰਮ ਛੱਡ ਕੇ ਸਭ ਤੋਂ ਪਹਿਲਾਂ ਕਾਨੂੰਨ ਵਿਵਸਥਾ ਵੱਲ ਧਿਆਨ ਦਿੱਤਾ ਜਾਵੇ''
Gurjeet Singh Aujla
ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅਪਰਾਧ ਲਗਾਤਾਰ ਵਧ ਰਹੇ ਹਨ। ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਕੁਝ ਨਕਾਬਪੋਸ਼ਾਂ ਨੇ ਇੱਕ 35 ਸਾਲਾਂ ਬੰਦੇ ਹਰਪਿੰਦਰ ਸਿੰਘ ਜੋਕਿ ਘਨੌਰ ਦਾ ਰਹਿਣ ਵਾਲਾ ਸੀ, ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਜੋਕਿ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾ ਰਿਹਾ ਸੀ
Gurjeet Singh Aujla