
ਬੀਤੇ ਦਿਨੀਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜ ਗਈ ਸੀ ਸਿਹਤ
ਮੁਹਾਲੀ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹਨ। ਉਸ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 95 ਸਾਲਾ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।
PM Modi
ਇਹ ਪਤਾ ਲੱਗਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ।
Praying for the good health and speedy recovery of Shri Parkash Singh Badal Ji.
— Narendra Modi (@narendramodi) June 12, 2022
ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪੇਟ ਅਤੇ ਛਾਤੀ 'ਚ ਦਰਦ ਤੋਂ ਬਾਅਦ ਉਹਨਾਂ ਦਾ ਚੈਕਅੱਪ ਕੀਤਾ ਗਿਆ। ਉਥੇ ਚੈਕਅੱਪ ਤੋਂ ਬਾਅਦ ਉਹ ਵਾਪਸ ਚਲੇ ਗਏ ਸਨ।