ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਦੂਜੇ ਸੂਬਿਆਂ ਦੀਆਂ ਬਿਨਾਂ ਟੈਕਸ ਚਲਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ
Published : Jun 13, 2023, 2:55 pm IST
Updated : Jun 13, 2023, 2:55 pm IST
SHARE ARTICLE
photo
photo

ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਫੜੇ

 

ਚੰਡੀਗੜ੍ਹ : ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਵੀ ਕਾਬੂ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਜਨਤਕ ਬੱਸ ਸੇਵਾ ਨੂੰ ਹੋਰ ਦਰੁਸਤ ਕਰਨ ਅਤੇ ਟਰਾਂਸਪੋਰਟ ਵਿਭਾਗ 'ਚ ਭ੍ਰਿਸ਼ਟਾਚਾਰ ਦੇ ਜੜ੍ਹੋਂ ਖ਼ਾਤਮੇ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਰਾਜਸਥਾਨ ਦੀ ਸਲੀਪਰ ਬੱਸ ਨੰਬਰ ਆਰ.ਜੇ. 28-ਪੀ.ਏ-0001 ਅਤੇ ਜੰਮੂ-ਕਸ਼ਮੀਰ ਦੀ ਸਲੀਪਰ ਬੱਸ ਨੰਬਰ ਜੇ.ਕੇ. 02-ਬੀ.ਜੀ 2099 ਨੂੰ ਬਿਨਾਂ ਸਟੇਟ ਟੈਕਸ ਤੋਂ ਚਲਦਾ ਪਾਇਆ ਗਿਆ, ਜਿਨ੍ਹਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65 ਏ.ਟੀ-1695 ਦੇ ਕੰਡਕਟਰ ਅਸ਼ਵਨੀ ਕੁਮਾਰ ਨੂੰ ਸਵਾਰੀਆਂ ਤੋਂ 235 ਰੁਪਏ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇੱਥੇ ਹੀ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-07-ਸੀ.ਏ-5458 ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਤੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ

ਪੀ.ਬੀ-10-ਜੀ.ਐਕਸ-6842 ਦੇ ਕੰਡਕਟਰ ਹਰਮੇਸ਼ ਸਿੰਘ ਨੂੰ ਵੀ ਸਵਾਰੀਆਂ ਤੋਂ 50 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਸਰਹਿੰਦ ਵਿਖੇ ਕੀਤੀ ਚੈਕਿੰਗ ਦੌਰਾਨ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ-05-ਏ.ਪੀ 5354 ਨੂੰ ਅਣ-ਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਸਰਕਾਰੀ ਬੱਸ ਸੇਵਾ 'ਚ ਤੈਨਾਤ ਡਰਾਈਵਰ ਤੇ ਕੰਡਕਟਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਦੇ ਹਰ ਦੁਖ-ਸੁਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

SHARE ARTICLE

ਏਜੰਸੀ

Advertisement

Canada ਦਾ ਜਹਾਜ਼ ਚੜਨ ਹੀ ਲੱਗਿਆ ਸੀ Drug Dealer, Punjab Police ਨੇ ਫੜ ਲਿਆ Delhi Airport ਤੋਂ

16 Sep 2024 9:13 AM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM
Advertisement