CM ਮਾਨ ਨੇ 2 ਸਨਅੱਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟਾਂਪ ਪੇਪਰ, ਕਿਹਾ: ਹੁਣ ਖੱਜਲ ਖੁਆਰੀ ਖ਼ਤਮ
Published : Jun 13, 2023, 7:41 pm IST
Updated : Jun 13, 2023, 7:41 pm IST
SHARE ARTICLE
 CM Mann gave green stamp papers to 2 industrialists
CM Mann gave green stamp papers to 2 industrialists

ਸਾਡਾ ਮਕਸਦ ਪੰਜਾਬ 'ਚ ਵੱਧ ਤੋਂ ਵੱਧ ਨਿਵੇਸ਼ ਲਿਆਉਣਾ ਤੇ ਵਪਾਰੀਆਂ ਨੂੰ ਕਾਰੋਬਾਰ ਪੱਖੀ ਮਹੌਲ ਦੇਣਾ ਹੈ - CM Mann

 

ਚੰਡੀਗੜ੍ਹ- ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਦੋ ਉਦਯੋਗਪਤੀਆਂ ਨੂੰ ਵਿਲੱਖਣ ਗਰੀਨ ਕਲਰ ਕੋਡਿਡ ਸਟੈਂਪ' ਪੇਪਰ ਸੌਂਪੇ। ਸਟੈਂਪ ਪੇਪਰ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਉਦਯੋਗਪਤੀਆਂ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। 
ਮੁੱਖ ਮੰਤਰੀ ਨੇ ਇਸ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿਚ ਅਸਾਨੀ ਨਾਲ ਯਕੀਨੀ ਬਣਾਉਂਦਿਆਂ ਉਦਯੋਗ ਅਨੁਕੂਲ ਮਾਹੌਲ ਸਿਰਜਣਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿਚ ਆਪਣੀ ਉਯਯੋਗਿਕ ਇਕਾਈ ਸਥਾਪਤ ਕਰਨਾ ਚਾਹੁੰਦਾ ਹੈ, ਉਹ ਇਨਵੈਸਟ ਪੰਜਾਬ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਆਪਣਾ ਯੂਨਿਟ ਸਥਾਪਤ ਕਰਨ ਲਈ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦਣਾ ਹੋਵੇਗਾ ਅਤੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਕੁਝ ਹੋਰ ਮਨਜ਼ੂਰੀਆਂ ਲੈਣ ਲਈ ਲੋੜੀਂਦੀ ਫੀਸ ਅਦਾ ਕਰਨੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਇਨ੍ਹਾਂ ਦੋਵਾਂ ਉਦਯੋਗਪਤੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਾਸਤੇ 17 ਦਿਨਾਂ ਦੇ ਅੰਦਰ-ਅੰਦਰ ਸਮੂਹ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿਚ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ। ਉਹਨਾਂ ਨੇ ਉਮੀਦ ਜਤਾਈ ਕਿ ਇਸ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।  

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement