ਕੈਨੇਡਾ ਜਾ ਰਹੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਦਿੱਲੀ ਏਅਰਪੋਰਟ ’ਤੇ ਵਿਜੀਲੈਂਸ ਨੇ ਰੋਕਿਆ, ਭੇਜਿਆ ਵਾਪਸ
Published : Jun 13, 2023, 7:57 am IST
Updated : Jun 13, 2023, 8:06 am IST
SHARE ARTICLE
Gurpreet Singh Kangar (File Photo)
Gurpreet Singh Kangar (File Photo)

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ

 

ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਜੀਲੈਂਸ ਟੀਮ ਨੇ ਦਿੱਲੀ ਏਅਰਪੋਰਟ ਤੋਂ ਵਾਪਸ ਭੇਜ ਦਿਤਾ ਹੈ। ਗੁਰਪ੍ਰੀਤ ਸਿੰਘ ਕਾਂਗੜ ਕੁੱਝ ਮਹੀਨੇ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਉਹ ਕੈਨੇਡਾ ਰਵਾਨਾ ਹੋਣ ਲਈ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ ਸਨ।

ਇਹ ਵੀ ਪੜ੍ਹੋ: ਅਲਬਰਟਾ ਦੇ ਨਵੇਂ ਮੰਤਰੀ ਮੰਡਲ ਵਿਚ ਪੰਜਾਬੀ ਮੂਲ ਦੀ ਰਾਜਨ ਸਾਹਣੀ ਵੀ ਸ਼ਾਮਲ  

ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਵਿਰੁਧ ਲੁੱਕ ਆਊਟ ਸਰਕੂਲਰ (ਐਲ.ਓ.ਸੀ.) ਜਾਰੀ ਕੀਤਾ ਗਿਆ ਸੀ। ਇਸ ਦੇ ਤਹਿਤ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਨ੍ਹਾਂ ਨੂੰ ਦਿੱਲੀ ਏਅਰਪੋਰਟ ’ਤੇ ਰੋਕ ਲਿਆ ਅਤੇ ਵਾਪਸ ਭੇਜ ਦਿਤਾ।

ਇਹ ਵੀ ਪੜ੍ਹੋ: ਬੱਚਿਆਂ ਨੂੰ ਉਨ੍ਹਾਂ ਸਕੂਲਾਂ ਵਿਚ ਪੜ੍ਹਨੇ ਨਾ ਪਾਉ ਜਿਨ੍ਹਾਂ ਵਿਚ ਪੰਜਾਬੀ 'ਚ ਗੱਲ ਕਰਨ 'ਤੇ ਵੀ ਜੁਰਮਾਨਾ ਲਗਦਾ ਹੈ

ਦੱਸ ਦੇਈਏ ਕਿ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਪਿਛਲੇ ਕਈ ਮਹੀਨਿਆਂ ਤੋਂ ਬਠਿੰਡਾ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਲਗਾਤਾਰ ਪੁਛਗਿਛ ਕੀਤੀ ਜਾ ਰਹੀ ਹੈ। ਵਿਜੀਲੈਂਸ ਰੇਂਜ ਦੇ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਂਗੜ ਨੂੰ ਵਿਦੇਸ਼ ਜਾਣ ਤੋਂ ਰੋਕ ਦਿਤਾ ਗਿਆ ਹੈ ਪਰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਵਿਜੀਲੈਂਸ ਅਧਿਕਾਰੀ ਦਾ ਕਹਿਣਾ ਹੈ ਕਿ ਕਾਂਗੜ ਨੂੰ ਕਈ ਵਾਰ ਤਲਬ ਕੀਤਾ ਗਿਆ ਪਰ ਉਹ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਨਹੀਂ ਹੋਏ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement