
ਰਾਜਪਾਲ ਜੀ ਅਪਣੇ ਅਹੁਦੇ ਦੀ ਗਰਿਮਾ ਦਾ ਖ਼ਿਆਲ ਰੱਖ ਕੇ ਹੀ ਬੋਲੋ : ਹਰਪਾਲ ਚੀਮਾ
ਮੁੱਖ ਮੰਤਰੀ ਦੇ ਵਿਚਾਰਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਲੋਕ ਹੀ ਵੱਡੇ ਹੁੰਦੇ ਹਨ
ਕਿਹਾ, ਸਰਕਾਰ ਸੰਵਿਧਾਨ ਅਨੁਸਾਰ ਹੀ ਕੰਮ ਕਰ ਰਹੀ ਹੈ ਤੇ ਕੋਈ ਕਾਨੂੰਨ ਨਹੀਂ ਤੋੜਿਆ
ਚੰਡੀਗੜ੍ਹ, 12 ਜੂਨ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਮੁੱਖ ਮੰਤਰੀ ਤੇ ਸਰਕਾਰ ਦੇ ਕੰਮਾਂ ਨੂੰ ਲੈ ਕੇ ਕੀਤੀਆਂ ਟਿਪਣੀਆਂ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਵਾਬ ਦਿੰਦਿਆਂ ਕਿਹਾ ਕਿ ਰਾਜਪਾਲ ਅਪਣੇ ਅਹੁਦੇ ਦੀ ਗਰਿਮਾ ਦਾ ਖ਼ਿਆਲ ਰੱਖਣ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਕਾਨੂੰਨ ਤੇ ਸੰਵਿਧਾਨ ਅਨੁਸਾਰ ਹੀ ਕੰਮ ਕਰ ਰਹੀ ਹੈ ਅਤੇ ਕੋਈ ਕਾਨੂੰਨ ਨਹੀਂ ਤੋੜਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਸੰਵਿਧਾਨ ਵਿਚ ਡਾ. ਬਾਬਾ ਸਾਹਿਬ ਅੰਬੇਦਕਰ ਨੇ ਰਾਜਪਾਲ ਤੇ ਮੁੱਖ ਮੰਤਰੀ ਦੀਆਂ ਸ਼ਕਤੀਆਂ ਦੀ ਵੰਡ ਕੀਤੀ ਹੋਈ ਹੈ ਅਤੇ ਉਸ ਮੁਤਾਬਕ ਹੀ ਕੰਮ ਹੋ ਰਿਹਾ ਹੈ |
ਚੀਮਾ ਨੇ ਕਿਹਾ ਕਿ ਜਿਹੜੀਆਂ ਸ਼ਕਤੀਆਂ ਸੂਬੇ ਵਿਚ ਸੱਤਾ ਵਿਚ ਨਹੀਂ, ਉਹ ਹੀ ਜਾਣ ਬੁਝ ਕੇ ਬੇਲੋੜੇ ਵਿਵਾਦ ਖੜੇ ਕਰਦੀਆਂ ਹਨ | ਉਨ੍ਹਾਂ ਭਾਜਪਾ ਦਾ ਨਾਂ ਲੈ ਕੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਾਜਪਾਲਾਂ ਜਾਂ ਐਲ.ਜੀ.ਰਾਹੀਂ ਭਾਜਪਾ ਵਿਰੋਧੀ ਭਾਜਪਾ ਵਿਰੋਧੀ ਰਾਜਾਂ ਵਾਲੀਆਂ ਸਰਕਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ |
ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰਾਂ ਦਾ ਜ਼ੋਰਦਾਰ ਸਮਰਥਨ ਕਰਦਿਆਂ ਲੋਕਤੰਤਰ ਵਿਚ ਦੇਸ਼ ਦੇ ਲੋਕ ਵੱਡੇ ਹੁੰਦੇ ਹਨ ਅਤੇ ਉਹ ਹੀ ਸਰਕਾਰਾਂ ਚੁਣਦੇ ਹਨ |
ਡੱਬੀ