
ਕਪੂਰਥਲਾ ਦਾ ਰਹਿਣ ਵਾਲਾ ਹੈ ਮੁਲਜ਼ਮ ਗੁਜਰਾਲ ਸਿੰਘ
ਪਾਕਿਸਤਾਨ ਤੋਂ ਭੇਜੀ ਗਈ ਹੈਰੋਇਨ ਦੀ ਖੇਪ
ਪੁਲਿਸ ਨੇ ਹਾਸਲ ਕੀਤਾ 5 ਦਿਨ ਦਾ ਰਿਮਾਂਡ
ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ ਨਾਕੇਬੰਦੀ ਦੌਰਾਨ ਕੀਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਪਾਕਿਸਤਾਨ ਤੋਂ ਭੇਜੀ ਗਈ ਹੈ।
ਇਹ ਵੀ ਪੜ੍ਹੋ: ਮਣੀਪੁਰ : ਤਾਜ਼ਾ ਹਿੰਸਾ ’ਚ 9 ਲੋਕ ਜ਼ਖ਼ਮੀ
ਇਸ ਮਾਮਲੇ ਵਿਚ ਪੁਲਿਸ ਨੇ ਗੁਜਰਾਲ ਸਿੰਘ ਨਾਂਅ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜਿਆ ਗਿਆ ਮੁਲਜ਼ਮ ਕਪੂਰਥਲਾ ਦਾ ਰਹਿਣ ਵਾਲਾ ਹੈ ਅਤੇ ਉਸ 'ਤੇ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ।
ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਥੇ ਉਸ ਨੂੰ ਪੰਜ ਦਿਨ ਦੇ ਰਿਮਾਂਡ 'ਤੇ ਭੇਜ ਦਿਤਾ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਜਰਾਲ ਸਿੰਘ ਇਹ ਹੈਰੋਇਨ ਸਰਹਾਲੀ ਦੇ ਰਹਿਣ ਵਾਲੇ ਮਨੁ ਨਾਂਅ ਦੇ ਵਿਅਕਤੀ ਤੋਂ ਲੈ ਕੇ ਆਇਆ ਸੀ। ਫਿਲਹਾਲ ਪੁਲਿਸ ਵਲੋਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।