ਖੰਨਾ ਪੁਲਿਸ ਨੇ ਗੈਂਗਸਟਰ ਗਗਨਦੀਪ ਨੂੰ ਕੀਤਾ ਕਾਬੂ, ਨਿਸ਼ਾਨਦੇਹੀ 'ਤੇ 5 ਹਥਿਆਰ ਵੀ ਬਰਾਮਦ 
Published : Jun 13, 2023, 4:49 pm IST
Updated : Jun 13, 2023, 4:50 pm IST
SHARE ARTICLE
 Khanna police arrested the gangster Gagandeep
Khanna police arrested the gangster Gagandeep

ਪੁਆਇੰਟ 32 ਬੋਰ ਦੇ 3 ਪਿਸਤੌਲ, ਪੁਆਇੰਟ 32 ਬੋਰ ਦਾ ਇੱਕ ਰਿਵਾਲਵਰ ਅਤੇ 315 ਬੋਰ ਦਾ 1 ਦੇਸੀ ਕੱਟਾ ਸ਼ਾਮਲ ਹੈ।

 

ਖੰਨਾ - ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੀ ਪਲਾਨਿੰਗ ਗੁਰੂਗ੍ਰਾਮ ਜੇਲ੍ਹ 'ਚ ਰਚੀ ਗਈ ਸੀ। ਇਸ ਯੋਜਨਾ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਨੂੰ ਖੰਨਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਵਾਸੀ ਪਿੰਡ ਸੰਧੂਪੱਟੀ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਖੰਨਾ ਪੁਲਿਸ ਨੇ 5 ਹਥਿਆਰ ਵੀ ਬਰਾਮਦ ਕੀਤੇ ਹਨ। 

ਇਨ੍ਹਾਂ ਵਿਚ ਪੁਆਇੰਟ 32 ਬੋਰ ਦੇ 3 ਪਿਸਤੌਲ, ਪੁਆਇੰਟ 32 ਬੋਰ ਦਾ ਇੱਕ ਰਿਵਾਲਵਰ ਅਤੇ 315 ਬੋਰ ਦਾ 1 ਦੇਸੀ ਕੱਟਾ ਸ਼ਾਮਲ ਹੈ। ਸਾਰਾ ਨੈੱਟਵਰਕ ਜੇਲ੍ਹ ਤੋਂ ਚਲਾਇਆ ਜਾਂਦਾ ਸੀ। ਜਿਸ ਦੀ ਹੁਣ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਪੰਜਾਬ ਦੇ ਏ ਕੈਟਾਗਰੀ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਕੇ ਸੂਬੇ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ।  

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਐਸਪੀ (ਆਈ) ਡਾ: ਪ੍ਰਗਿਆ ਜੈਨ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ 17 ਮਈ ਨੂੰ ਦਿਵੇਸ਼ ਵਾਸੀ ਪਿੰਡ ਬੇਰੀ ਜ਼ਿਲ੍ਹਾ ਝੱਜਰ (ਹਰਿਆਣਾ) ਨੂੰ ਗ੍ਰਿਫ਼ਤਾਰ ਕੀਤਾ ਸੀ। ਦਿਵੇਸ਼ ਕੋਲੋਂ 5 ਦੇਸੀ ਪਿਸਤੌਲ ਬਰਾਮਦ ਹੋਏ। ਦਿਵੇਸ਼ ਨੇ ਖੁਲਾਸਾ ਕੀਤਾ ਸੀ ਕਿ ਗਗਨਦੀਪ ਸਿੰਘ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦਾ ਹੈ।

ਮਾਮਲੇ ਵਿਚ ਗਗਨਦੀਪ ਸਿੰਘ ਨੂੰ ਨਾਮਜ਼ਦ ਕਰਨ ਤੋਂ ਬਾਅਦ ਪੁਲਿਸ ਨੇ ਉਸ ਦਾ ਪ੍ਰੋਡਕਸ਼ਨ ਵਾਰੰਟ ਲਿਆ ਹੈ। ਗਗਨਦੀਪ ਨੂੰ ਗੁਰੂਗ੍ਰਾਮ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ ਲਿਆਂਦਾ ਗਿਆ ਸੀ। ਉਸ ਦੇ ਕਹਿਣ 'ਤੇ ਨਜਾਇਜ਼ ਹਥਿਆਰ ਬਰਾਮਦ ਹੋਏ, ਜੋ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ। 
ਗਗਨਦੀਪ ਸਿੰਘ ਖ਼ੁਦ ਵੀ ਏ ਸ਼੍ਰੇਣੀ ਦਾ ਗੈਂਗਸਟਰ ਹੈ।

ਸਾਲ 2009 ਤੋਂ ਸਾਲ 2017 ਤੱਕ ਗਗਨਦੀਪ ਸਿੰਘ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਥਾਣਿਆਂ 'ਚ 39 ਮਾਮਲੇ ਦਰਜ ਹਨ। ਹਰਿਆਣਾ ਦੇ ਰੋਹਤਕ 'ਚ ਵੀ ਮਾਮਲਾ ਦਰਜ ਕੀਤਾ ਗਿਆ ਹੈ। ਗਗਨਦੀਪ ਸਿੰਘ ਇਸ ਮਾਮਲੇ ਵਿਚ ਗੁੜਗਾਓਂ ਜੇਲ੍ਹ ਵਿਚ ਬੰਦ ਸੀ। ਉਥੋਂ ਆਪਣਾ ਨੈੱਟਵਰਕ ਚਲਾ ਰਿਹਾ ਸੀ। ਗਗਨਦੀਪ ਸਿੰਘ ਖ਼ਿਲਾਫ਼ ਬਰਨਾਲਾ ਅਤੇ ਮਲੇਰਕੋਟਲਾ ਵਿਚ ਕਤਲ ਦੇ ਦੋ ਕੇਸ ਦਰਜ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਣਿਆਂ ਵਿਚ ਇਰਾਦਾ-ਏ-ਕਤਲ ਦੇ 14 ਕੇਸ ਦਰਜ ਹਨ। ਇਸ ਤੋਂ ਇਲਾਵਾ ਲੁੱਟ-ਖੋਹ, ਡਕੈਤੀ ਅਤੇ ਚੋਰੀ ਦੇ ਮਾਮਲੇ ਵੀ ਦਰਜ ਹਨ। 


 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement