ਪੁਲਿਸ ਨੇ ਖੁੱਲ੍ਹਵਾਏ ਪਾਵਰਕੌਮ ਦਫ਼ਤਰ ਦੇ ਤਿੰਨੋਂ ਗੇਟ
ਪਟਿਆਲਾ: ਪਾਵਰਕੌਮ ਦੇ ਮੁੱਖ ਦਫ਼ਤਰ ਸਾਹਮਣੇ ਪਿਛਲੇ ਕਰੀਬ 6 ਦਿਨਾਂ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨਾਂ ਦਾ ਧਰਨਾ ਪਟਿਆਲਾ ਪੁਲਿਸ ਵਲੋਂ ਅੱਜ ਤੜਕੇ ਚੁਕਵਾ ਦਿਤਾ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਵਲੋਂ ਜਗਜੀਤ ਸਿੰਘ ਡੱਲੇਵਾਲ ਸਣੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਇਹ ਵੀ ਪੜ੍ਹੋ: ਵਿਆਹੁਤਾ ਨੇ ਦੋ ਬੱਚਿਆਂ ਸਮੇਤ ਡੂੰਘੇ ਪਾਣੀ 'ਚ ਮਾਰੀ ਛਾਲ, ਦੋਵਾਂ ਮਾਸੂਮਾਂ ਦੀ ਮੌਤ
ਇਸ ਦੇ ਨਾਲ ਹੀ ਪੁਲਿਸ ਨੇ ਪਾਵਰਕੌਮ ਦਫ਼ਤਰ ਦੇ ਤਿੰਨੋਂ ਗੇਟ ਵੀ ਖੁਲ੍ਹਵਾ ਦਿਤੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਵੀ ਕੀਤਾ ਗਿਆ। ਇਸ ਕਾਰਵਾਈ ਮਗਰੋਂ ਪਾਵਰਕੌਮ ਦੇ ਸਾਹਮਣੇ ਧਰਨੇ ਵਾਲੀ ਥਾਂ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ ਜਾ ਰਹੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਦਿੱਲੀ ਏਅਰਪੋਰਟ ’ਤੇ ਵਿਜੀਲੈਂਸ ਨੇ ਰੋਕਿਆ, ਭੇਜਿਆ ਵਾਪਸ
ਪੁਲਿਸ ਦਾ ਕਹਿਣਾ ਹੈ ਕਿ ਪਾਵਰਕੌਮ ਦਫ਼ਤਰ ਦੇ ਗੇਟ ਖੋਲ੍ਹ ਦਿਤੇ ਗਏ ਹਨ ਅਤੇ ਮੁਲਾਜ਼ਮ ਕੰਮ ਲਈ ਆ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਦਾ ਹਰ ਕਿਸੇ ਨੂੰ ਅਧਿਕਾਰ ਹੈ ਪਰ ਸੜਕਾਂ ਰੋਕਣੀਆਂ ਅਤੇ ਦਫ਼ਤਰਾਂ ਨੂੰ ਘੇਰਾ ਪਾਉਣ ਨਾਲ ਸੂਬੇ ਦਾ ਨੁਕਸਾਨ ਹੁੰਦਾ ਹੈ, ਅਜਿਹੀਆਂ ਕਾਰਵਾਈਆਂ ਨੂੰ ਰੋਕਿਆ ਜਾਵੇਗਾ।
ਇਹ ਵੀ ਪੜ੍ਹੋ: ਅਲਬਰਟਾ ਦੇ ਨਵੇਂ ਮੰਤਰੀ ਮੰਡਲ ਵਿਚ ਪੰਜਾਬੀ ਮੂਲ ਦੀ ਰਾਜਨ ਸਾਹਣੀ ਵੀ ਸ਼ਾਮਲ
ਪਟਿਆਲਾ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦਸਿਆ ਕਿ ਇਸ ਕਾਰਵਾਈ ਨੂੰ ਸ਼ਾਂਤੀਮਈ ਢੰਗ ਨਾਲ ਅੰਜਾਮ ਦਿਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਸਣੇ ਹੋਰ ਕਿਸਾਨਾਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ।