2030 ਤਕ 7.5 ਫ਼ੀ ਸਦੀ ਦੀ ਵਿਕਾਸ ਦਰ ਹਾਸਲ ਕਰਨ ਦਾ ਸਰਕਾਰ ਨੇ ਟੀਚਾ ਮਿਥਿਆ
Published : Jun 13, 2023, 3:09 am IST
Updated : Jun 13, 2023, 3:09 am IST
SHARE ARTICLE
image
image

2030 ਤਕ 7.5 ਫ਼ੀ ਸਦੀ ਦੀ ਵਿਕਾਸ ਦਰ ਹਾਸਲ ਕਰਨ ਦਾ ਸਰਕਾਰ ਨੇ ਟੀਚਾ ਮਿਥਿਆ


10 ਫ਼ੀ ਸਦੀ ਵਿਕਾਸ ਦਰ ਲਈ ਤਿਆਰ ਕੀਤਾ ਜਾ ਰਿਹਾ ਹੈ ਵਿਜ਼ਨ ਦਸਤਾਵੇਜ਼ : ਵਿੱਤ ਮੰਤਰੀ

ਕਿਹਾ, 2047 ਤਕ 10 ਫ਼ੀ ਸਦੀ ਵਿਕਾਸ ਦਰ ਲਈ ਤਿਆਰ ਕੀਤਾ ਜਾ ਰਿਹਾ ਹੈ ਵਿਜ਼ਨ ਦਸਤਾਵੇਜ਼


ਚੰਡੀਗੜ੍ਹ, 12 ਜੂਨ (ਭੁੱਲਰ): ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਲ 2030 ਤਕ ਆਰਥਕ ਵਿਕਾਸ ਦਰ 7.5 ਫ਼ੀ ਸਦੀ ਸਾਲਾਨਾ ਅਤੇ ਸਾਲ 2047 ਤਕ 10 ਫ਼ੀ ਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਆਉਣ ਵਾਲੀਆਂ ਸਰਕਾਰਾਂ ਲਈ ਵੀ ਅਪਣੇ ਯਤਨਾਂ ਅਤੇ ਨੀਤੀਆਂ ਨੂੰ  ਸਹੀ ਦਿਸ਼ਾ ਵਿਚ ਕੇਂਦਰਤ ਕਰਨ ਲਈ ਇਕ ਮਾਰਗ ਦਰਸ਼ਕ ਦਸਤਾਵੇਜ਼ ਵਜੋਂ ਕੰਮ ਕਰੇਗਾ¢
ਪੰਜਾਬ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਨੂੰ  ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਯੋਜਨਾ ਵਿਭਾਗ ਵਲੋਂ ਤਿਆਰ ਕੀਤਾ ਜਾ ਰਿਹਾ ਇਹ ਵਿਆਪਕ ਦਸਤਾਵੇਜ਼ ਮÏਜੂਦਾ ਸਥਿਤੀ, ਵੱਖ-ਵੱਖ ਖੇਤਰਾਂ ਦੀਆਂ ਚੁਣÏਤੀਆਂ, ਥੋੜ੍ਹੇ ਸਮੇਂ (2030) ਅਤੇ ਲੰਮੇ ਸਮੇਂ (2047) ਦੇ ਟੀਚਿਆਂ, ਅਤੇ ਇਨ੍ਹਾਂ ਟੀਚਿਆਂ ਨੂੰ  ਪ੍ਰਾਪਤ ਕਰਨ ਲਈ ਰਣਨੀਤੀਆਂ 'ਤੇ ਚਾਨਣ ਪਾਵੇਗਾ¢ ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਅਤੇ ਏਜੰਸੀਆਂ ਦੇ ਯਤਨਾਂ ਇਕੱਠਾ ਕਰ ਕੇ ਚੁਣÏਤੀਆਂ ਦਾ ਸਾਹਮਣਾ ਕਰਨ ਅਤੇ ਮਿਥੇ ਗਏ ਖੇਤਰੀ ਟੀਚਿਆਂ ਨੂੰ  ਪ੍ਰਾਪਤ ਕਰਨਾ ਹੈ¢ ਵਿੱਤ ਮੰਤਰੀ ਨੇ ਅੱਗੇ ਦਸਿਆ ਕਿ ਇਹ ਦਸਤਾਵੇਜ਼ ਉਨ੍ਹਾਂ ਖੇਤਰਾਂ ਨੂੰ  ਵੀ ਉਜਾਗਰ ਕਰੇਗਾ ਜਿਨ੍ਹਾਂ ਬਾਰੇ ਗੰਭੀਰ ਅਤੇ ਸਖ਼ਤ ਯਤਨਾਂ ਦੀ ਲੋੜ ਹੈ ਤਾਂ ਜੋ ਰੁਜ਼ਗਾਰ, ਉਦਯੋਗ, ਖੇਤੀਬਾੜੀ ਅਤੇ ਪੇਂਡੂ ਵਿਕਾਸ, ਬੁਨਿਆਦੀ ਢਾਂਚੇ ਦੇ ਵਿਕਾਸ, ਟਿਕਾਊ ਸ਼ਹਿਰਾਂ ਅਤੇ ਨਿਵਾਸ ਸਥਾਨਾਂ ਨੂੰ  ਹੁਲਾਰਾ ਦਿੰਦੇ ਹੋਏ ਰਾਜ ਦੀ ਆਰਥਕਤਾ ਨੂੰ  ਮੁੜ ਸੁਰਜੀਤ ਕੀਤਾ ਜਾ ਸਕੇ¢ ਚੀਮਾ ਨੇ ਕਿਹਾ ਕਿ ਸਮੂਹਕ ਅਤੇ ਬਰਾਬਰ ਗੁਣਵੱਤਾ ਵਾਲੀ ਸਿਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਵਿਵਸਥਾ, ਲਿੰਗ ਸਮਾਨਤਾ ਪ੍ਰਾਪਤ ਕਰਨ, ਕਿਫਾਇਤੀ ਅਤੇ ਸਾਫ਼ ਊਰਜਾ, ਜਲਵਾਯੂ ਨੂੰ  ਬਚਾਉਣ ਲਈ ਕਾਰਵਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ  ਯਕੀਨੀ ਬਣਾਉਣ 'ਤੇ ਧਿਆਨ ਕੇਂਦਰਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ¢
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪ੍ਰਭਾਵਸ਼ਾਲੀ ਆਰਥਕ ਨੀਤੀਆਂ ਅਤੇ 'ਸਰਕਾਰ ਤੁਹਾਡੇ ਦੁਆਰ' ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ 'ਰੰਗਲਾ ਪੰਜਾਬ' ਬਣਾ ਕੇ ਸੂਬੇ ਦੀ ਪੁਰਾਣੀ ਸ਼ਾਨ ਨੂੰ  ਮੁੜ ਬਹਾਲ ਕਰਨ ਲਈ ਵਚਨਬੱਧ ਹੈ | ਸਰਕਾਰ ਤੁਹਾਡੇ ਦੁਆਰ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਚੀਮਾ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦÏਰਾਨ ਆਮ ਲੋਕ, ਸੰਸਥਾਵਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਸਿੱਧੇ ਤÏਰ 'ਤੇ ਸਬੰਧਤ ਵਿਭਾਗ ਦੇ ਕੈਬਨਿਟ ਮੰਤਰੀ ਅੱਗੇ ਅਪਣੇ ਮੁੱਦੇ ਉਠਾ ਸਕਦੇ ਹਨ, ਜਿਸ ਨਾਲ ਜ਼ਿਲ੍ਹਾ ਪੱਧਰੀ ਪ੍ਰਸ਼ਾਸਨ 'ਤੇ ਸਮੇਂ ਸਿਰ ਸੇਵਾਵਾਂ ਦੇਣ ਅਤੇ ਬਕਾਇਆ ਕੰਮਾਂ ਨੂੰ  ਪੂਰਾ ਕਰਨ ਲਈ ਦਬਾਅ ਵਧ ਗਿਆ ਹੈ¢ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭ ਤੋਂ ਵੱਧ ਜਵਾਬਦੇਹੀ ਸੂਬੇ ਦੇ ਲੋਕਾਂ ਪ੍ਰਤੀ ਹੈ | ਚੀਮਾ ਨੇ ਕਿਹਾ ਕਿ ਮਾਨਸਾ ਵਿਖੇ ਹਾਲ ਹੀ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦÏਰਾਨ 14239 ਅਧਿਆਪਕਾਂ ਦੀਆਂ ਸੇਵਾਵਾਂ ਨੂੰ  ਪੱਕਿਆਂ ਕਰਨ ਦਾ ਫ਼ੈਸਲਾ ਲਿਆ ਗਿਆ ਸੀ¢ ਉਨ੍ਹਾਂ ਕਿਹਾ ਕਿ ਅਜਿਹਾ ਫ਼ੈਸਲਾ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਲਿਆ ਗਿਆ ਹੈ ਅਤੇ ਉਹ ਵੀ ਕਾਰਜਕਾਲ ਦੇ ਸ਼ੁਰੂਆਤੀ ਸਾਲਾਂ ਦÏਰਾਨ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ  ਦਿਤੀਆਂ ਗਈਆਂ ਬਹੁਤੀਆਂ ਗਾਰੰਟੀਆਂ ਨੂੰ  ਪੂਰਾ ਕਰ ਦਿਤਾ ਗਿਆ ਹੈ ਅਤੇ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕੀਤੇ ਜਾਣਗੇ¢

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement