ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ 

By : KOMALJEET

Published : Jun 13, 2023, 8:34 pm IST
Updated : Jun 13, 2023, 8:34 pm IST
SHARE ARTICLE
Punjab News
Punjab News

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ 

ਚੰਡੀਗੜ੍ਹ : ਜੰਗਲਾਤ ਕਰਮਚਾਰੀ ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੰਦੀ ਹੈ। ਇਹ ਵਿਚਾਰ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪ੍ਰਗਟ ਕੀਤੇ।

ਇਹ ਵੀ ਪੜ੍ਹੋ: ਪਟਰੌਲ-ਡੀਜ਼ਲ, ਗਹਿਣੇ, ਘਰ ਦਾ ਸਮਾਨ ਖ਼ਰੀਦਣ ਲਈ ਖ਼ਰਚ ਹੋ ਰਹੇ ਨੇ 2000 ਰੁਪਏ ਦੇ ਨੋਟ

ਮੰਤਰੀ ਨੇ ਯੂਨੀਅਨ ਵਲੋਂ ਰੱਖੀਆਂ ਵੱਖ-ਵੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਯੂਨੀਅਨ ਵਲੋਂ ਰੱਖੀਆਂ ਮੰਗਾਂ ਵਿਚ ਸੀਨੀਆਰਤਾ ਸੂਚੀਆਂ ਨੂੰ ਅੱਪਡੇਟ ਕਰਨ, ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਦਿਹਾੜੀ ਦੇ ਆਧਾਰ 'ਤੇ ਰੋਜ਼ਗਾਰ ਦੇਣ, ਗਰਮੀਆਂ ਤੇ ਸਰਦੀਆਂ ਦੇ ਮੌਸਮ ਲਈ ਵਰਦੀਆਂ, ਮੁੱਢਲੀ ਸਹਾਇਤਾ ਦੀ ਸਹੂਲਤ, ਢੁਕਵੇਂ ਸਾਜ਼ੋ-ਸਾਮਾਨ ਅਤੇ ਐਡਹਾਕ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ 5 ਤਰੀਕ ਤਕ ਤਨਖ਼ਾਹ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਸਬੰਧੀ ਮੰਗਾਂ ਸ਼ਾਮਲ ਸਨ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿਚ ਪਖਾਨੇ ਬਣਾਏ ਜਾ ਰਹੇ ਹਨ ਤਾਂ ਜੋ ਉਥੇ ਕੰਮ ਕਰਦੇ ਕਾਮਿਆਂ ਖਾਸ ਕਰ ਕੇ ਮਹਿਲਾਵਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕਟਾਰੂਚਕ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਇਕ ਸਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ 29000 ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜੋ ਕਿ ਸਰਕਾਰ ਵਲੋਂ ਅਪਣਾਈ ਜਾ ਰਹੀ ਲੋਕ ਪੱਖੀ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement