Patiala News : ਬਨੂੜ ਹਾਦਸੇ ’ਚ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਪਟਿਆਲਾ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ

By : BALJINDERK

Published : Jun 13, 2024, 7:46 pm IST
Updated : Jun 13, 2024, 7:53 pm IST
SHARE ARTICLE
ਸਿਹਤ ਮੰਤਰੀ ਡਾ: ਬਲਬੀਰ ਸਿੰਘ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਦੇ ਹੋਏ
ਸਿਹਤ ਮੰਤਰੀ ਡਾ: ਬਲਬੀਰ ਸਿੰਘ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਦੇ ਹੋਏ

Patiala News : ਸ਼ਰਧਾਲੂਆਂ ਦੀ ਮੌਤ 'ਤੇ ਪ੍ਰਗਟਾਇਆ ਦੁੱਖ, ਜ਼ਖਮੀਆਂ ਨੂੰ ਮਦਦ ਦਾ ਦਿੱਤਾ ਭਰੋਸਾ 

Patiala News : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦੋ ਦਿਨ ਪਹਿਲਾਂ ਬਨੂੜ ਨੇੜਲੇ ਪਿੰਡ ਉੜਦਣ ਦੇ 3 ਸ਼ਰਧਾਲੂਆਂ ਦੀ ਸੜਕ ਹਾਦਸੇ ’ਚ ਮੌਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਅਤੇ ਇਲਾਜ ਲਈ ਦਾਖ਼ਲ ਜ਼ਖ਼ਮੀ ਸ਼ਰਧਾਲੂਆਂ ਦਾ ਹਾਲ-ਚਾਲ ਪੁੱਛਿਆ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਬਨੂੜ ਨੇੜਲੇ ਪਿੰਡ ਉੜਦਣ ਦੇ ਸ਼ਰਧਾਲੂ ਹੁਸ਼ਿਆਰਪੁਰ ਦੇ ਗੁਰਦੁਆਰਾ ਚਰਨ ਗੰਗਾ ਸਾਹਿਬ ਖੁਰਾਲਗੜ੍ਹ ਵਿਖੇ ਇੱਕ ਧਾਰਮਿਕ ਸਮਾਗਮ ਤੋਂ ਪਰਤ ਰਹੇ ਸਨ। ਰਸਤੇ 'ਚ ਉਨ੍ਹਾਂ ਦਾ ਟਰੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਤਿੰਨ ਪਿੰਡ ਵਾਸੀਆਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਜ਼ਖਮੀ ਹੋ ਗਏ।

ਇਹ ਵੀ ਪੜੋ:Raja Warring : ਲੋਕ ਸਭਾ ਚੋਣ ਜਿੱਤ ਤੋਂ ਬਾਅਦ ਰਾਜਾ ਵੜਿੰਗ ਨੇ ਲੁਧਿਆਣਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ 

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਰਧਾਲੂ ਪਿੰਡ ਵਾਸੀਆਂ ਦੇ ਦੁੱਖ ਵਿਚ ਸ਼ਰੀਕ ਹੈ। ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਡਾਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਮੁਫ਼ਤ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

ਇਹ ਵੀ ਪੜੋ:Mohali News : ਮੁਹਾਲੀ ’ਚ ਮੰਤਰੀ ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਇਸ ਮੌਕੇ ਉਨ੍ਹਾਂ ਪੀ.ਜੀ.ਆਈ.ਚੰਡੀਗੜ੍ਹ ਅਤੇ ਨੀਲਮ ਹਸਪਤਾਲ ਰਾਜਪੁਰਾ ਵਿਖੇ ਦਾਖ਼ਲ ਪਿੰਡ ਉੜਦਣ  ਦੇ ਕੁਝ ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਉਥੋਂ ਦੇ ਡਾਕਟਰਾਂ ਨਾਲ ਵੀ ਫੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਕਿਹਾ। ਇਸ ਮੌਕੇ ਕਰਨਲ ਜੇ.ਵੀ.ਸਿੰਘ, ਡਾ: ਗਿਰੀਸ਼ ਸਾਹਨੀ ਤੇ ਹੋਰ ਵੀ ਹਾਜ਼ਰ ਸਨ।

(For more news apart from Health Minister Dr. Balbir Singh arrived in Patiala Inquiring about the condition injured Banur accident News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement