
Paind Accident News: ਕਾਰ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
Paind Accident News in punjabi : ਪਟਿਆਲਾ ਜ਼ਿਲ੍ਹੇ ਦੇ ਬਲਾਕ ਪਾਤੜਾਂ ਦੇ ਪਿੰਡ ਪੈਂਦ ਕੋਲ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ: Bird Flu in India: ਭਾਰਤ ਵਿਚ 4 ਸਾਲ ਦਾ ਬੱਚਾ ਹੋਇਆ ਬਰਡ ਫਲੂ ਦਾ ਸ਼ਿਕਾਰ, WHO ਨੇ ਕੀਤੀ ਪੁਸ਼ਟੀ
ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ (55) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਥਾਣਾ ਪਾਤੜਾਂ ਆਪਣੀ ਪਤਨੀ ਅਮਰਜੀਤ ਕੌਰ ਨਾਲ ਮੋਟਰਸਾਈਕਲ 'ਤੇ ਪਾਤੜਾਂ-ਨਰਵਾਣਾ ਹਾਈਵੇ 'ਤੇ ਪਿੰਡ ਪੈਂਦ ਦੇ ਬੱਸ ਅੱਡੇ ਨਜ਼ਦੀਕ ਜਾ ਰਿਹਾ ਸੀ, ਜਿੱਥੇ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿਤੀ।
ਇਹ ਵੀ ਪੜ੍ਹੋ: Khanna Firing News: ਖੰਨਾ ਵਿਚ ਚੜ੍ਹਦੀ ਸਵੇਰ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਹਾਦਸੇ ਵਿਚ ਦੋਵੇਂ ਪਤੀ-ਪਤਨੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਨ੍ਹਾਂ ਨੇ ਦਮ ਤੋੜ ਦਿੱਤਾ। ਛਾਣਾ ਸ਼ੁਤਰਾਣਾ ਦੇ ਇੰਚਾਰਜ ਲੈ ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Husband and wife died together Paind Accident News in punjabi , stay tuned to Rozana Spokesman)