Khanna Firing News: ਖੰਨਾ ਵਿਚ ਚੜ੍ਹਦੀ ਸਵੇਰ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
Published : Jun 13, 2024, 9:51 am IST
Updated : Jun 13, 2024, 9:51 am IST
SHARE ARTICLE
 Khanna Firing News in punjabi
Khanna Firing News in punjabi

Khanna Firing News: ਘਟਨਾ ਸੀਸੀਟੀਵੀ ਕੈਮਰੇ ਵਿਚ ਹੋਈ ਕੈਦ

 Khanna Firing News in punjabi : ਲੁਧਿਆਣਾ ਦੇ ਖੰਨਾ 'ਚ ਬਾਈਕ ਸਵਾਰ ਬਦਮਾਸ਼ਾਂ ਨੇ ਬੁੱਧਵਾਰ ਰਾਤ ਨੂੰ ਸੁਨਿਆਰੇ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ। 5 ਸਕਿੰਟਾਂ ਦੇ ਅੰਦਰ ਹੀ ਨੌਜਵਾਨ ਨੇ ਕਈ ਰਾਉਂਡ ਫਾਇਰ ਕੀਤੇ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ। ਇਸ ਘਟਨਾ 'ਚ ਸੁਨਿਆਰਾ ਵਾਲ ਵਾਲ ਬਚ ਗਿਆ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬਦਮਾਸ਼ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: T20 World Cup, IND vs USA: ਅਮਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਭਾਰਤ ਸੁਪਰ ਅੱਠ ਵਿਚ ਪਹੁੰਚਿਆ

ਘਟਨਾ ਸਥਾਨ ਤੋਂ ਕਰੀਬ 400 ਮੀਟਰ ਦੀ ਦੂਰੀ ’ਤੇ ਪੁਲਿਸ ਚੌਕੀ ਹੈ, ਜਦੋਂਕਿ ਜੱਜਾਂ ਦਾ ਰਿਹਾਇਸ਼ੀ ਇਲਾਕਾ 50 ਮੀਟਰ ਦੀ ਦੂਰੀ ’ਤੇ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਦੋਰਾਹਾ ਦੇ ਰੇਲਵੇ ਰੋਡ 'ਤੇ ਪਰਮਜੀਤ ਜਵੈਲਰਜ਼  ਹੈ। ਬੁੱਧਵਾਰ ਰਾਤ ਕਰੀਬ 8.09 ਵਜੇ ਦੋ ਨੌਜਵਾਨ ਬਾਈਕ 'ਤੇ ਆਏ। ਉਨ੍ਹਾਂ ਨੇ ਆਪਣੇ ਮੂੰਹ ਰੁਮਾਲਾਂ ਨਾਲ ਢੱਕੇ ਹੋਏ ਸਨ। ਇਕ ਨੌਜਵਾਨ ਬਾਈਕ 'ਤੇ ਬੈਠਾ ਰਿਹਾ, ਜਦਕਿ ਦੂਜਾ ਨੌਜਵਾਨ ਹੇਠਾਂ ਉਤਰ ਕੇ ਸ਼ੋਅਰੂਮ ਦੇ ਸਾਹਮਣੇ ਆਇਆ। ਉਸ ਨੇ ਦੋ ਪਿਸਤੌਲ ਕੱਢ ਕੇ ਸ਼ੋਅਰੂਮ ਵੱਲ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Punjab Weather News: ਪੰਜਾਬ ਵਿਚ ਹੁਣ ਗਰਮੀ ਕੱਢੇਗੀ ਹੋਰ ਵੱਟ, ਪਾਰਾ 47 ਡਿਗਰੀ ਤੋਂ ਪਹੁੰਚੇਗਾ ਪਾਰ!  

ਗੋਲੀਆਂ ਦੀ ਆਵਾਜ਼ ਸੁਣ ਕੇ ਬਾਜ਼ਾਰ 'ਚ ਮੌਜੂਦ ਸਾਰੇ ਲੋਕ ਡਰ ਗਏ। ਸ਼ੋਅਰੂਮ ਦੇ ਅੰਦਰ ਬੈਠੇ ਲੋਕਾਂ ਨੇ ਹੇਠਾਂ ਹੋ ਕੇ ਆਪਣੀ ਜਾਨ ਬਚਾਈ। ਗੋਲੀਆਂ ਲੱਗਣ ਕਾਰਨ ਸ਼ੋਅਰੂਮ ਦੇ ਸ਼ੀਸ਼ੇ ਟੁੱਟ ਗਏ। ਅੰਦਰ ਸਿਰਫ਼ 2 ਗੋਲੀਆਂ ਚੱਲੀਆਂ। ਅੰਦਰ ਬੈਠੇ ਜੌਹਰੀ ਮਨਪ੍ਰੀਤ ਸਿੰਘ ਮਨੀ ਦੀ ਜਾਨ ਬਚ ਗਈ। ਇਸ ਤੋਂ ਬਾਅਦ ਬਾਈਕ ਸਵਾਰ ਨੌਜਵਾਨ ਉਥੋਂ ਫ਼ਰਾਰ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਪੁਲਿਸ ਨੇ ਮੌਕੇ ਤੋਂ ਲੋੜੀਂਦੇ ਸਬੂਤ ਇਕੱਠੇ ਕਰ ਲਏ ਹਨ। ਪਾਇਲ ਦੇ ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸੀਸੀਟੀਵੀ ਫੁਟੇਜ ਰਾਹੀਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਅਸੀਂ ਇਸ ਘਟਨਾ ਨੂੰ ਦੋ ਸਾਲ ਪਹਿਲਾਂ ਹੋਈ ਗੋਲੀਬਾਰੀ ਨਾਲ ਜੋੜ ਕੇ ਜਾਂਚ ਕਰ ਰਹੇ ਹਾਂ।

ਸ਼ੋਅਰੂਮ ਦੇ ਮਾਲਕ ਮਨਪ੍ਰੀਤ ਸਿੰਘ ਮਨੀ ਅਨੁਸਾਰ ਕਰੀਬ ਦੋ ਸਾਲ ਪਹਿਲਾਂ ਉਸ ਦੇ ਪਿਤਾ 'ਤੇ ਵੀ ਇਸੇ ਤਰ੍ਹਾਂ ਗੋਲੀ ਚਲਾਈ ਗਈ ਸੀ ਪਰ ਪ੍ਰਮਾਤਮਾ ਦੀ ਮੇਹਰ ਨਾਲ ਉਨ੍ਹਾਂ ਦੀ ਜਾਨ ਵੀ ਬਚ ਗਈ। ਹਾਲਾਂਕਿ ਹਮਲਾਵਰਾਂ ਨੂੰ ਬਾਅਦ ਵਿੱਚ ਕਾਬੂ ਕਰ ਲਿਆ ਗਿਆ ਸੀ ਪਰ ਪੁਲਿਸ ਅਤੇ ਜੌਹਰੀ ਨੇ ਕੋਈ ਰੰਜਿਸ਼ ਪ੍ਰਗਟ ਨਹੀਂ ਕੀਤੀ।

(For more Punjabi news apart from  Khanna Firing News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement