ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼ : ਲਾਲ ਚੰਦ ਕਟਾਰੂਚੱਕ
Published : Jun 13, 2024, 7:11 pm IST
Updated : Jun 13, 2024, 7:11 pm IST
SHARE ARTICLE
Lal Chand Kataruchak
Lal Chand Kataruchak

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ 'ਵਣ ਮਿੱਤਰ' ਸਕੀਮ ਨੂੰ ਹੋਰ ਹੁਲਾਰਾ ਦੇਣ 'ਤੇ ਦਿੱਤਾ ਜ਼ੋਰ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ 'ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ।

ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 'ਵਣ ਮਿੱਤਰ' ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ 'ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪੌਦਿਆਂ ਨੂੰ ਕੋਈ ਨੁਕਸਾਨ ਨਾ ਹੋਵੇ।

ਫਗਵਾੜਾ-ਚੰਡੀਗੜ੍ਹ ਸੜਕ ਦੀ ਸੁੰਦਰ ਦਿੱਖ 'ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਐਨ.ਓ.ਸੀ. ਪ੍ਰਦਾਨ ਕਰਨ ਦੀ ਵਿਧੀ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ 'ਨਾਨਕ ਬਗੀਚੀ' ਅਤੇ 'ਪਵਿੱਤਰ ਵਣ' ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ 'ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ 'ਤੇ ਬੂਟੇ ਲਗਾਉਣ ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਦੀਆਂ ਸਾਰੀਆਂ ਨਰਸਰੀਆਂ ਵਿੱਚ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਵਧੀਕ ਪੀ.ਸੀ.ਸੀ.ਐਫ. ਸੌਰਵ ਗੁਪਤਾ ਵੀ ਸ਼ਾਮਿਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement