Punjab News : ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

By : BALJINDERK

Published : Jun 13, 2024, 7:21 pm IST
Updated : Jun 13, 2024, 7:21 pm IST
SHARE ARTICLE
ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀ
ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀ

Punjab News : ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ

Punjab News : ਚੰਡੀਗੜ੍ਹ-ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ’ਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ,  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤੇ ਮਹੱਤਵਪੂਰਨ ਸੇਵਾਵਾਂ ਮਿਲ ਸਕਣ। ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ, ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।

(For more news apart from Punjab government started free bus travel facility for assistants of blind persons: Dr. Baljit Kaur News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement