Punjab Weather News: ਪੰਜਾਬ ਵਿਚ ਹੁਣ ਗਰਮੀ ਕੱਢੇਗੀ ਹੋਰ ਵੱਟ, ਪਾਰਾ 47 ਡਿਗਰੀ ਤੋਂ ਪਹੁੰਚੇਗਾ ਪਾਰ!
Published : Jun 13, 2024, 9:25 am IST
Updated : Jun 13, 2024, 9:26 am IST
SHARE ARTICLE
Punjab Weather News in punjabi
Punjab Weather News in punjabi

Punjab Weather News: ਫਿਲਹਾਲ ਮੀਂਹ ਦੀ ਨਹੀਂ ਹੈ ਕੋਈ ਸੰਭਾਵਨਾ

Punjab Weather News in punjabi: ਫਿਲਹਾਲ ਪੰਜਾਬ 'ਚ ਲੋਕਾਂ ਨੂੰ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਹੀਟ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ: Hajj Pilgrimage : ਸਾਲਾਨਾ ਹੱਜ ਯਾਤਰਾ ਲਈ 15 ਲੱਖ ਤੋਂ ਵੱਧ ਵਿਦੇਸ਼ੀ ਮੁਸਲਮਾਨ ਮੱਕਾ ਪਹੁੰਚੇ

ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਹਾਲਾਂਕਿ ਗਰਮੀ ਦਾ ਅਸਰ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ 'ਤੇ ਨਜ਼ਰ ਆਉਣ ਲੱਗਾ ਹੈ। ਹਰ ਚੀਜ਼ ਦੀਆਂ ਕੀਮਤਾਂ ਵਧ ਗਈਆਂ ਹਨ।

ਇਹ ਵੀ ਪੜ੍ਹੋ: Food Recipes: ਬੱਚਿਆਂ ਲਈ ਘਰ ’ਚ ਬਣਾਉ ਗਾਜਰ ਦਾ ਕੇਕ 

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਯੈਲੋ ਹੀਟ ਅਤੇ ਲੂ ਦਾ ਅਲਰਟ ਜਾਰੀ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ 45.8 ਡਿਗਰੀ, ਪਟਿਆਲਾ ਵਿੱਚ 45.3, ਲੁਧਿਆਣਾ ਵਿੱਚ 45.0, ਅੰਮ੍ਰਿਤਸਰ ਵਿੱਚ 46.0 ਅਤੇ ਗੁਰਦਾਸਪੁਰ ਵਿੱਚ 45.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਐਸਬੀਐਸ ਨਗਰ ਵਿੱਚ 43.6, ਬਠਿੰਡਾ ਵਿੱਚ 47.4, ਮੋਗਾ ਵਿੱਚ 43.7, ਮੁਹਾਲੀ ਵਿੱਚ 44.5 ਅਤੇ ਰੂਪਨਗਰ ਵਿੱਚ 43.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

(For more Punjabi news apart from Punjab Weather News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement