INDIAN AIR FORCE ACADEMY: ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ
Published : Jun 13, 2024, 4:54 pm IST
Updated : Jun 13, 2024, 6:09 pm IST
SHARE ARTICLE
THREE PUNJAB GIRLS MAKE IT TO INDIAN AIR FORCE ACADEMY
THREE PUNJAB GIRLS MAKE IT TO INDIAN AIR FORCE ACADEMY

INDIAN AIR FORCE ACADEMY: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ

INDIAN AIR FORCE ACADEMY: ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ: Mukesh Ambani News: ਸੈਟੇਲਾਈਟ ਇੰਟਰਨੈੱਟ ਦੀ ਦੌੜ 'ਚ ਮੁਕੇਸ਼ ਅੰਬਾਨੀ ਨੇ ਮਾਰੀ ਬਾਜ਼ੀ, ਐਲੋਨ ਮਸਕ ਤੇ ਜੇਫ ਬੇਜੋਸ ਨੂੰ ਪਿੱਛੇ ਛੱਡਿਆ

ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ  ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। 

ਇਹ ਵੀ ਪੜ੍ਹੋ: Amritsar MBBS Student Death: ਅੰਮ੍ਰਿਤਸਰ ਵਿਚ MBBS ਵਿਦਿਆਰਥੀ ਦੀ ਕਰੰਟ ਲੱਗਣ ਮੌਤ 

ਅਮਨ ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪ੍ਰੈਲ 2024 ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾਮੁਕਤ) ਨੇ ਇਹਨਾਂ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

(For more Punjabi news apart from THREE PUNJAB GIRLS MAKE IT TO INDIAN AIR FORCE ACADEMY, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement