ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਉਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ : ਰਾਜ ਲਾਲੀ ਗਿੱਲ
Published : Jun 13, 2024, 4:44 pm IST
Updated : Jun 13, 2024, 4:44 pm IST
SHARE ARTICLE
Raj Lali Gill
Raj Lali Gill

ਕਿਹਾ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਮਹਿਲਾਵਾਂ  ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ ਜਿੱਥੇ ਮਹਿਲਾਵਾਂ ਤਰੱਕੀ ਕਰ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ।

ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਮਹਿਲਾ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ 'ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. 5, ਸੈਕਟਰ 55, ਫੇਜ਼ 1, ਮੁਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਈਮੇਲ: punjabwomencommission@gmail.com, ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement