Punjab News : ਸਮਾਣਾ ਵਿਖੇ ਹੋਏ ਦੁਖਦਾਈ ਹਾਦਸੇ ਦੇ ਪੀੜਤਾਂ ਦੀ ਯਾਦ ’ਚ 7 ਚਾਈਲਡ ਮੈਮੋਰੀਅਲ ਐਂਬੂਲੈਂਸਾਂ ਕੀਤੀਆਂ ਸਮਰਪਿਤ: ਸਿਹਤ ਮੰਤਰੀ

By : BALJINDERK

Published : Jun 13, 2025, 7:04 pm IST
Updated : Jun 13, 2025, 7:04 pm IST
SHARE ARTICLE
ਸਿਹਤ ਮੰਤਰੀ ਡਾ ਬਲਬੀਰ ਸਿੰਘ
ਸਿਹਤ ਮੰਤਰੀ ਡਾ ਬਲਬੀਰ ਸਿੰਘ

Punjab News : 15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ: ਡਾ. ਬਲਬੀਰ ਸਿੰਘ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ ਵਿੱਚ ਐਮਰਜੈਂਸੀ ਡਾਕਟਰੀ ਸੇਵਾਵਾਂ ਦਾ ਹੋਰ ਵਿਸਥਾਰ ਕਰਨਗੀਆਂ। ਨਵੀਆਂ ਐਂਬੂਲੈਂਸਾਂ ਸ਼ਾਮਲ ਕਰਨ ਨਾਲ ਪੰਜਾਬ ਦੇ ਐਮਰਜੈਂਸੀ ਐਂਬੂਲੈਂਸ ਫਲੀਟ ਦੀ ਗਿਣਤੀ 371 ਹੋ ਗਈ ਹੈ, ਜਿਸ ਨਾਲ ਇਸ ਦੀਆਂ ਜੀਵਨ ਰੱਖਿਅਕ ਸਮਰੱਥਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਇਹਨਾਂ ਨਵੀਂਆਂ ਸ਼ਾਮਲ ਕੀਤੀਆਂ ਐਂਬੂਲੈਂਸਾਂ ਵਿੱਚ 7 'ਚਾਈਲਡ ਮੈਮੋਰੀਅਲ ਐਂਬੂਲੈਂਸਾਂ' ਵੀ ਸ਼ਾਮਲ ਹਨ ਹੈ ਜੋ ਇਸ ਸਾਲ 7 ਮਈ ਨੂੰ ਸਮਾਣਾ (ਪਟਿਆਲਾ) ਵਿਖੇ ਵਾਪਰੇ ਸੜਕ ਹਾਦਸੇ ਵਿੱਚ ਦੁਖਦਾਈ ਤੌਰ 'ਤੇ ਆਪਣੀਆਂ ਜਾਨਾਂ ਗੁਆਉਣ ਵਾਲੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਹਨ। ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਨਾਲ ਲੈਸ ਇਹ ਐਂਬੂਲੈਂਸਾਂ ਖੇਤਰ ਵਿੱਚ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਬੱਚਿਆਂ ਨੂੰ ਸ਼ਰਧਾਂਜਲੀ ਵਜੋਂ ਕੰਮ ਕਰਨਗੀਆਂ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਰੀਆਂ ਨਵੀਆਂ ਸ਼ਾਮਲ ਕੀਤੀਆਂ ਗਈਆਂ ਐਂਬੂਲੈਂਸਾਂ ਅਤਿ-ਆਧੁਨਿਕ ਡਾਕਟਰੀ ਉਪਕਰਣਾਂ ਨਾਲ ਲੈਸ ਹਨ ਜਿਨ੍ਹਾਂ ਵਿੱਚ ਆਕਸੀਜਨ ਅਤੇ ਐਂਬੂ-ਬੈਗ, ਜੀਵਨ-ਰੱਖਿਅਕ ਦਵਾਈਆਂ ਅਤੇ ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀਪੀਐਸ-ਅਧਾਰਤ ਟਰੈਕਿੰਗ ਸਿਸਟਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਐਂਬੂਲੈਂਸ ਸੇਵਾ ਪੀੜਤਾਂ ਤੱਕ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਵਿਚ ਪਹੁੰਚ ਰਹੀ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਬਿਹਤਰ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਮੁਤਾਬਕ ਹੈ। ਉਨ੍ਹਾਂ ਅੱਗੇ ਕਿਹਾ, "ਸਾਡਾ ਟੀਚਾ ਰਿਸਪਾਂਸ ਸਮੇਂ ਨੂੰ 10 ਮਿੰਟ ਤੱਕ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਗੰਭੀਰ ਦੇਖਭਾਲ ਸੇਵਾ ਗੋਲਡਨ ਆਵਰ ਅੰਦਰ ਮਰੀਜ਼ਾਂ ਤੱਕ ਪਹੁੰਚੇ।"

ਜ਼ਿਕਰਯੋਗ ਹੈ ਕਿ 108 ਐਂਬੂਲੈਂਸ ਸੇਵਾ ਜੋ ਪੰਜਾਬ ਦਾ ਸਭ ਤੋਂ ਭਰੋਸੇਮੰਦ ਐਮਰਜੈਂਸੀ ਰਿਸਪਾਂਸ ਨੈੱਟਵਰਕ ਹੈ, 2011 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 30 ਲੱਖ ਤੋਂ ਵੱਧ ਨਾਗਰਿਕਾਂ ਨੂੰ ਸੇਵਾਵਾਂ ਦੇ ਚੁੱਕੀ ਹੈ ਅਤੇ ਹਾਦਸਿਆਂ, ਦਿਲ ਦੀਆਂ ਬਿਮਾਰੀਆਂ ਸਬੰਧੀ ਐਮਰਜੈਂਸੀਆਂ, ਮਾਵਾਂ ਦੀਆਂ ਸਿਹਤ ਸਮੱਸਿਆਵਾਂ ਅਤੇ ਹਾਦਸਿਆਂ ਦੌਰਾਨ ਗੰਭੀਰ ਦੇਖਭਾਲ ਪ੍ਰਦਾਨ ਕਰਦੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ, "108 ਸੇਵਾ ਸਾਡੀ ਐਮਰਜੈਂਸੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ। ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਲੋੜਵੰਦ ਤੱਕ ਸੇਵਾਵਾਂ ਪਹੁੰਚਾਈਆਂ ਜਾਣ।"

ਸਿਹਤ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਤੋਂ ਬਾਅਦ ਪਹਿਲੇ ਘੰਟੇ ਨੂੰ 'ਗੋਲਡਨ ਆਵਰ' ਮੰਨਿਆ ਜਾਂਦਾ ਹੈ, ਜਿੱਥੇ ਸਮੇਂ ਸਿਰ ਡਾਕਟਰੀ ਸਹਾਇਤਾ ਜਾਨਾਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖੀਆ ਫੋਰਸ (ਐਸਐਸਐਫ) ਦੇ ਨਜਦੀਕੀ ਤਾਲਮੇਲ ਨਾਲ ਕੰਮ ਕਰਨ ਵਾਲੀਆਂ 108 ਐਂਬੂਲੈਂਸਾਂ ਨੇ ਮੌਕੇ 'ਤੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਮੌਤਾਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਡਾ. ਬਲਬੀਰ ਸਿੰਘ ਨੇ ਪੈਰਾਮੈਡਿਕਸ, ਡਰਾਈਵਰਾਂ ਅਤੇ ਐਮਰਜੈਂਸੀ ਰਿਸਪਾਂਡਰਾਂ ਦੀਆਂ ਸਮਰਪਿਤ ਟੀਮਾਂ ਦੀ ਉਨ੍ਹਾਂ ਦੀ ਅਣਥੱਕ ਸੇਵਾ ਲਈ ਪ੍ਰਸ਼ੰਸਾ ਵੀ ਕੀਤੀ।

ਦੱਸਣਯੋਗ ਹੈ ਕਿ ਜ਼ਮੀਨੀ ਪੱਧਰ 'ਤੇ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਨਵੀਆਂ ਐਂਬੂਲੈਂਸਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ (1), ਬਠਿੰਡਾ (1), ਫਰੀਦਕੋਟ (1), ਫਤਿਹਗੜ੍ਹ ਸਾਹਿਬ (3), ਫਾਜ਼ਿਲਕਾ (1), ਫਿਰੋਜ਼ਪੁਰ (1), ਗੁਰਦਾਸਪੁਰ (2), ਹੁਸ਼ਿਆਰਪੁਰ (1), ਜਲੰਧਰ (1), ਕਪੂਰਥਲਾ (2), ਲੁਧਿਆਣਾ (4), ਮਾਨਸਾ (2), ਮੋਗਾ (2), ਮੋਹਾਲੀ (2), ਮੁਕਤਸਰ ਸਾਹਿਬ (1), ਮਾਲੇਰਕੋਟਲਾ (2), ਐਸ.ਐਸ.ਐਸ. ਨਗਰ (2), ਪਠਾਨਕੋਟ (2), ਪਟਿਆਲਾ (11), ਰੂਪਨਗਰ (1), ਸੰਗਰੂਰ (2), ਤਰਨਤਾਰਨ (1) ਸ਼ਾਮਲ ਹਨ।

ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਦੇ ਚੇਅਰਮੈਨ ਰਮਨ ਬਹਿਲ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੀਐਚਐਸਸੀ ਦੇ ਮੈਨੇਜਿੰਗ ਡਾਇਰੈਟਰ ਅਮਿਤ ਤਲਵਾੜ, ਸਿਹਤ ਸੇਵਾਵਾਂ ਪੰਜਾਬ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ, ਪਰਿਵਾਰ ਭਲਾਈ ਪੰਜਾਬ ਦੀ ਡਾਇਰੈਕਟਰ ਡਾ. ਜਸਮਿੰਦਰ ਕੌਰ, ਸਟੇਟ ਇੰਸ਼ੋਰੈਂਸ ਪੰਜਾਬ ਦੀ ਡਾਇਰੈਕਟਰ ਡਾ. ਜਸਪ੍ਰੀਤ ਕੌਰ, ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਡਾ. ਬਲਵਿੰਦਰ ਸਿੰਘ, ਪੀਐਚਐਸਸੀ ਪ੍ਰੋਕਿਊਰਮੈਂਟ ਦੇ ਡਾਇਰੈਕਟਰ ਡਾ. ਪਵਨਪ੍ਰੀਤ ਕੌਰ, ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਦੇ ਡਾਇਰੈਕਟਰ-ਕਮ-ਰਾਜ ਨੋਡਲ ਅਫਸਰ, ਮਿਸ਼ਨ ਤੰਦਰੁਸਤ ਪੰਜਾਬ ਡਾ. ਗੁਰਹਰਮਿੰਦਰ ਸਿੰਘ ਅਤੇ 108 ਐਂਬੂਲੈਂਸ ਸੇਵਾ ਦੇ ਪ੍ਰੋਜੈਕਟ ਹੈੱਡ ਮਨੀਸ਼ ਬੱਤਰਾ ਸ਼ਾਮਲ ਸਨ।

(For more news apart from  7 Child Memorial Ambulances Dedicated in Memory Victims Tragic Accident in Samana : Health Minister News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement