Fake Recruitment Alert : ਸਿੱਖਿਆ ਬੋਰਡ ’ਚ 'ਸਿੱਧੀ ਭਰਤੀ ਨੋਟਿਸ ਨੂੰ ਫ਼ਰਜ਼ੀ ਕਰਾਰ ਦਿੱਤਾ 

By : BALJINDERK

Published : Jun 13, 2025, 7:36 pm IST
Updated : Jun 13, 2025, 7:36 pm IST
SHARE ARTICLE
ਸਿੱਖਿਆ ਬੋਰਡ ’ਚ 'ਸਿੱਧੀ ਭਰਤੀ ਨੋਟਿਸ ਨੂੰ ਫ਼ਰਜ਼ੀ ਕਰਾਰ ਦਿੱਤਾ 
ਸਿੱਖਿਆ ਬੋਰਡ ’ਚ 'ਸਿੱਧੀ ਭਰਤੀ ਨੋਟਿਸ ਨੂੰ ਫ਼ਰਜ਼ੀ ਕਰਾਰ ਦਿੱਤਾ 

Fake Recruitment Alert : ਨੋਟਿਸ ’ਚ 47,600 ਰੁਪਏ ਮਾਸਿਕ ਤਨਖਾਹ ਤੇ ਅਰਜ਼ੀਆਂ ਦੀ ਆਖਰੀ ਤਾਰੀਖ 24.06.2025 ਦੱਸੀ ਗਈ

Fake Recruitment Alert News in Punjabi : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਫਰਜ਼ੀ ਭਰਤੀ ਨੋਟਿਸ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਇਹ ਜਾਅਲੀ ਨੋਟਿਸ Facebook ਪੇਜ "Job Alerts by Hardeep" (ਲਿੰਕ: https:// jobalertbyhardeep.com/ Punjab-school-education-board-recruitment-2025-2/link) ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਇਹ ਗਲਤ ਦਾਅਵਾ ਕੀਤਾ ਗਿਆ ਹੈ ਕਿ ਬੋਰਡ ਵੱਲੋਂ "ਸਿੱਧੀ ਭਰਤੀ" (ਬਿਨਾਂ ਪ੍ਰੀਖਿਆ ਦੇ) 47,600 ਰੁਪਏ ਮਾਸਿਕ ਤਨਖਾਹ 'ਤੇ ਭਰਤੀ ਕੀਤੀ ਜਾਵੇਗੀ ਅਤੇ ਅਰਜ਼ੀਆਂ ਦੀ ਆਖਰੀ ਤਾਰੀਖ 24.06.2025 ਦੱਸੀ ਗਈ ਹੈ।

ਬੋਰਡ ਵੱਲੋਂ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਨੋਟਿਸ ਪੂਰੀ ਤਰ੍ਹਾਂ ਫਰਜ਼ੀ ਅਤੇ ਗੈਰ-ਅਧਿਕਾਰਿਤ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਤਰ੍ਹਾਂ ਦੀ ਕੋਈ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਅਤੇ ਇਹ ਨੋਟਿਸ ਕਿਸੇ ਸ਼ਰਾਰਤੀ ਅਨਸਰ ਜਾਂ ਗਰੁੱਪ ਦੁਆਰਾ ਜਨਤਾ ਨਾਲ ਧੋਖਾਧੜੀ ਕਰਨ ਦੇ ਮਕਸਦ ਨਾਲ ਭੇਜਿਆ ਗਿਆ ਹੈ। ਬੋਰਡ ਦੀਆਂ ਸਾਰੀਆਂ ਅਧਿਕਾਰਿਤ ਭਰਤੀਆਂ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਿਤ ਵੈਬਸਾਈਟ ਜਾਂ ਮਾਨਤਾ-ਪ੍ਰਾਪਤ ਅਖਬਾਰਾਂ ਅਤੇ ਮੀਡੀਆ ਰਾਹੀਂ ਹੀ ਘੋਸ਼ਿਤ ਕੀਤੀਆਂ ਜਾਂਦੀਆਂ ਹਨ।

1

ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਉਹ ਕਿਸੇ ਵੀ ਅਜਿਹੇ ਖਬਰ ਜਾਂ ਨੋਟਿਸ 'ਤੇ ਵਿਸ਼ਵਾਸ ਨਾ ਕਰਨ। ਜੇਕਰ ਕੋਈ ਵਿਅਕਤੀ ਇਸ ਫਰਜ਼ੀ ਨੋਟਿਸ ਦਾ ਸ਼ਿਕਾਰ ਹੋਇਆ ਹੈ, ਤਾਂ ਉਸ ਨੂੰ ਸਾਈਬਰ ਕ੍ਰਾਈਮ ਵਿੰਗ, ਪੰਜਾਬ ਪੁਲਿਸ ਨੂੰ ਤੁਰੰਤ ਰਿਪੋਰਟ ਕਰਨੀ ਚਾਹੀਦੀ ਹੈ। ਇਸ ਗੰਭੀਰ ਮਾਮਲੇ 'ਤੇ ਬੋਰਡ ਵੱਲੋਂ ਸਾਈਬਰ ਕ੍ਰਾਈਮ ਵਿੰਗ ਵਿੱਚ ਧੋਖਾਧੜੀ ਦੀ ਰਿਪੋਰਟ ਦਰਜ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਸਬੰਧੀ ਲਿਖਿਆ ਗਿਆ ਹੈ।

ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਫਰਜ਼ੀ ਨੋਟਿਸ ਤੋਂ ਸਾਵਧਾਨ ਰਹਿਣ ਅਤੇ ਅਜਿਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਅਗਾਹ ਕੀਤਾ ਗਿਆ ਹੈ।

(For more news apart from Education Board declares 'direct recruitment notice' fake News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement