Punjab News: ਪੰਜਾਬ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Published : Jun 13, 2025, 9:02 am IST
Updated : Jun 13, 2025, 11:24 am IST
SHARE ARTICLE
Punjab Police arrests two drug smugglers News
Punjab Police arrests two drug smugglers News

4.5 ਕਿਲੋ ਹੈਰੋਇਨ ਅਤੇ 11 ਲੱਖ ਡਰੱਗ ਮਨੀ ਹੋਈ ਬਰਾਮਦ

Punjab Police arrests two drug smugglers News: ਪੰਜਾਬ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ 'ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 4.5 ਕਿਲੋ ਹੈਰੋਇਨ ਅਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੀਜਾ ਅਤੇ ਅਭਿਜੀਤ ਸਿੰਘ ਉਰਫ ਹੈਪੀ ਵਜੋਂ ਹੋਈ ਹੈ।

ਇਹ ਦੋਵੇਂ ਪਾਕਿਸਤਾਨ ਵਿੱਚ ਬੈਠੇ ਤਸਕਰ ਰਾਣਾ ਦੇ ਸੰਪਰਕ ਵਿੱਚ ਸਨ। ਇਹ ਜਾਣਕਾਰੀ ਪੰਜਾਬ ਪੁਲਿਸ ਨੇ ਦਿੱਤੀ ਹੈ। ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਕਾਰਵਾਈ ਮੋਹਾਲੀ ਪੁਲਿਸ ਦੀ ਐਂਟੀ ਨਾਰਕੋਟਿਕਸ ਫੋਰਸ ਵੱਲੋਂ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ, ਪੁਲਿਸ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਏਐਨਟੀਐਫ ਟੀਮ ਪੰਜਾਬ ਵਿੱਚ ਲਗਾਤਾਰ ਸਰਗਰਮ ਹੈ। 

Location: India, Punjab

SHARE ARTICLE

ਸਪੋਕਸਮੈਨ FACT CHECK

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement