Punjab Vigilance News: ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦਾ ਵੱਡਾ ਐਕਸ਼ਨ, ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਸਮੇਤ ਕਾਬੂ
Published : Jun 13, 2025, 8:40 pm IST
Updated : Jun 13, 2025, 8:40 pm IST
SHARE ARTICLE
Punjab Vigilance News: Vigilance takes major action against corruption, SDM's steno arrested along with Rs 24 lakh
Punjab Vigilance News: Vigilance takes major action against corruption, SDM's steno arrested along with Rs 24 lakh

ਸਟੈਨੋ ਜਤਿੰਦਰ ਸਿੰਘ ਰਾਏਕੋਟ ਵਿਖੇ ਸੀ ਤਾਇਨਾਤ

Punjab Vigilance News:  ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ  ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ, ਆਮ ਲੋਕਾਂ ਦੇ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement