'ਪਟਾਕੇ' ਪਾਉਣ ਵਾਲਿਆਂ ਦਾ ਬੁਲੇਟ ਹੋਵੇਗਾ ਜ਼ਬਤ : ਸੋਨੀ
Published : Jul 13, 2018, 1:30 am IST
Updated : Jul 13, 2018, 1:30 am IST
SHARE ARTICLE
Om Prakash Soni presiding over a meeting of officials
Om Prakash Soni presiding over a meeting of officials

ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਹਨਾਂ ਵੱਲੋਂ ਫੈਲਾਏ ਜਾ ਰਹੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਦਾ ਆਦੇਸ਼ ਦਿੱਤਾ ਹੈ........

ਚੰਡੀਗੜ੍ਹ : ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਹਨਾਂ ਵੱਲੋਂ ਫੈਲਾਏ ਜਾ ਰਹੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਬੁਲੇਟਾਂ ਉਤੇ ਪਟਾਕੇ ਪਾਉਣ ਵਾਲਿਆਂ ਅਤੇ ਸ਼ੋਰ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਲਈ ਖ਼ਾਸ ਉਪਰਾਲੇ ਕੀਤੇ ਜਾਣ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਦਿੱਤੀ ਕਿ 10 ਦਿਨਾਂ ਅੰਦਰ ਕਾਰਵਾਈ ਕੀਤੀ ਜਾਵੇ।  ਇਥੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਵਾਤਾਵਰਣ ਵਿਭਾਗ ਦੇ ਅਧਿਕਾਰੀਆਂ ਦੀ ਉੱਚ ਪਧਰੀ ਮੀਟਿੰਗ ਵਿਚ ਸ੍ਰੀ ਸੋਨੀ ਨੇ ਕਿਹਾ ਕਿ ਵਾਹਨ ਪ੍ਰਦੂਸ਼ਣ ਦੀ ਜਾਂਚ ਕਰਨ ਵਾਲੇ

ਕੇਂਦਰਾਂ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪ੍ਰਦੂਸ਼ਣ ਜਾਂਚ ਕਰਵਾਉਣ ਵਾਲੇ ਹਰੇਕ ਵਾਹਨ ਦੇ ਵੇਰਵੇ ਆਨਲਾਈਨ ਦਰਜ ਹੋਣਗੇ। ਇਸ ਦੇ ਨਾਲ ਹੀ ਵਾਹਨ ਮਾਲਕ ਨੂੰ ਆਪਣੇ ਵਾਹਨ ਦੀ ਮੁੜ ਜਾਂਚ ਬਾਰੇ ਹਫ਼ਤਾ ਪਹਿਲਾਂ ਹੀ ਮੋਬਾਈਲ ਫੋਨ ਉਤੇ ਐਸਐਮਐਸ ਰਾਹੀਂ ਪਤਾ ਲੱਗ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰਾਂ ਦਾ ਸੀਵਰੇਜ ਤੇ ਫੈਕਟਰੀਆਂ ਦਾ ਦੂਸ਼ਿਤ ਪਾਣੀ ਬਿਨਾਂ ਟਰੀਟ ਕੀਤਿਆਂ ਦਰਿਆਵਾਂ ਵਿੱਚ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਉਹ ਖ਼ੁਦ ਜਾ ਕੇ ਜ਼ਮੀਨੀ ਪੱਧਰ ਉਤੇ ਇਸ ਦੀ ਜਾਂਚ ਕਰਨਗੇ।  

ਉਨ੍ਹਾਂ ਕਿਹਾ ਕਿ ਉਨ੍ਹਾਂ ਅਹੁਦਾ ਰਾਜ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਦੋ ਮਹੀਨੇ ਦਾ ਸਮਾਂ ਦੇ ਕੇ ਪ੍ਰਦੂਸ਼ਣ ਰੋਕਣ ਲਈ ਕਿਹਾ ਸੀ। ਹੁਣ ਇਹ ਸਮਾਂ ਪੂਰਾ ਹੋ ਚੁੱਕਿਆ ਹੈ। ਹੁਣ ਵੀ ਪ੍ਰਦੂਸ਼ਣ ਫੈਲਾ ਰਹੀਆਂ ਇਕਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਸਮਾਂ ਆ ਗਿਆ ਹੈ। ਉਨ੍ਹਾਂ ਐਕਸੀਅਨ ਤੇ ਹੋਰ ਅਧਿਕਾਰੀਆਂ ਨੂੰ ਹਰ ਹਫ਼ਤੇ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸਟੀਪੀਜ਼) ਦਾ ਦੌਰਾ ਕਰਨ ਲਈ ਆਖਿਆ।

ਸ੍ਰੀ ਸੋਨੀ ਨੇ ਪਾਣੀ ਤੇ ਹਵਾ ਦੇ ਨਮੂਨੇ ਜਾਂਚਣ ਵਾਲੀਆਂ ਵਿਭਾਗ ਦੀਆਂ ਸਾਰੀਆਂ ਲੈਬਾਰਟਰੀਆਂ ਨੂੰ ਕਾਰਜਸ਼ੀਲ ਕਰਨ ਦਾ ਹੁਕਮ ਦਿਤਾ। ਮੀਟਿੰਗ ਵਿਚ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਰੌਸ਼ਨ ਸੁੰਕਾਰੀਆ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ੍ਰੀ ਕਾਹਨ ਸਿੰਘ ਪੰਨੂ, ਵਿਸ਼ੇਸ਼ ਸਕੱਤਰ ਵਾਤਾਵਰਣ ਸ੍ਰੀ ਟੀ.ਐਸ. ਧਾਲੀਵਾਲ ਅਤੇ ਮੈਂਬਰ ਸਕੱਤਰ ਪਵਨ ਗਰਗ ਸਮੇਤ ਹੋਰ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement