'ਘਰ-ਘਰ ਹਰਿਆਲੀ' ਮੁਹਿੰਮ ਬਦਲੇਗੀ ਪੰਜਾਬ ਦੀ ਨੁਹਾਰ : ਧਰਮਸੋਤ
Published : Jul 13, 2018, 2:34 am IST
Updated : Jul 13, 2018, 2:34 am IST
SHARE ARTICLE
Sadhu Singh Dharamsot During Planting Plants
Sadhu Singh Dharamsot During Planting Plants

ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖ਼ੁਸ਼ਹਾਲ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ਼ੁਰੂ ਕੀਤੀ 'ਘਰ-ਘਰ ਹਰਿਆਲੀ ਮੁਹਿੰਮ'..........

ਚੰਡੀਗੜ੍ਹ : ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖ਼ੁਸ਼ਹਾਲ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ਼ੁਰੂ ਕੀਤੀ 'ਘਰ-ਘਰ ਹਰਿਆਲੀ ਮੁਹਿੰਮ' ਨੂੰ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਸਦਕਾ ਸੂਬੇ ਦੀ ਨੁਹਾਰ ਬਦਲ ਜਾਵੇਗੀ। ਇਹ ਪ੍ਰਗਟਾਵਾ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੂਟੇ ਲਾਉਣ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸਸਸੀਏਸ਼ਨ ਦੇ ਸਹਿਯੋਗ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਬੂਟੇ ਵੰਡਣ ਮਗਰੋਂ ਕੀਤਾ। 

ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ ਮਿਲਾ ਕੇ 10 ਲੱਖ ਤੋਂ ਵੱਧ ਬੂਟੇ ਮੁਫ਼ਤ ਮੁਹਈਆ ਕਰਵਾਏ ਗਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ, ਜਿੱਥੇ ਸਰਕਾਰ ਵੱਲੋਂ 'ਆਈ ਹਰਿਆਲੀ' ਵਰਗੀ ਐਪ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਨੌਜਵਾਨਾਂ ਵੱਲੋਂ ਸਭ ਤੋਂ ਵੱਧ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 'ਆਈ ਹਰਿਆਲੀ' ਐਪ ਰਾਹੀਂ ਹੁਣ ਤੱਕ 2.3 ਲੱਖ ਤੋਂ ਵੱਧ ਪਰਿਵਾਰ ਜੁੜ ਚੁੱਕੇ ਹਨ

ਜਦਕਿ ਐਪ ਰਾਹੀਂ ਹੁਣ ਤੱਕ ਲੱਗਭੱਗ 6 ਲੱਖ ਤੋਂ ਵੱਧ ਬੂਟੇ (ਕੁੱਲ 10 ਲੱਖ) ਮੁਫ਼ਤ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਮੌਕੇ ਐਨ.ਪੀ. ਸਿੰਘ, ਮੁੱਖ ਪ੍ਰਸ਼ਾਸਕੀ ਅਫ਼ਸਰ, ਪੰਜਾਬ ਸਿਵਲ ਸਕੱਤਰੇਤ-1, ਸੰਗਰਾਮ ਸਿੰਘ, ਗੁਰਅਮਨਪ੍ਰੀਤ ਸਿੰਘ, ਡੀ.ਐਫ.ਓ., 'ਪੰਜਾਬ ਸਿਵਲ ਸਕੱਤਰੇਤ ਸਟਾਫ ਐਸਸਸੀਏਸ਼ਨ' ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement