ਪ੍ਰਧਾਨ ਮੰਤਰੀ ਦੀ ਜੁਮਲੇਬਾਜ਼ੀ ਨੇ ਬੇਉਮੀਦ ਕੀਤੇ ਪੰਜਾਬੀ: ਭਗਵੰਤ ਮਾਨ
Published : Jul 13, 2018, 1:40 am IST
Updated : Jul 13, 2018, 1:40 am IST
SHARE ARTICLE
Bhagwant Mann
Bhagwant Mann

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੇ ਕਿਸਾਨਾਂ ਅਤੇ ਮਜ਼ਦੂਰਾਂ.............

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੇ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਸਮੁੱਚੇ ਪੰਜਾਬੀਆਂ ਨੂੰ ਨਾ ਕੇਵਲ ਨਿਰਾਸ਼ ਕੀਤਾ ਬਲਕਿ ਪੂਰੀ ਤਰ੍ਹਾਂ ਬੇਉਮੀਦ ਕਰ ਦਿੱਤਾ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਮਲੋਟ ਦੀ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ 'ਗੱਲਾਂ ਦੇ ਕੜਾਹ' ਤੋਂ ਵੱਧ ਕੁੱਝ ਵੀ ਨਹੀਂ ਸੀ ਕਿਉਂਕਿ ਪ੍ਰਧਾਨ ਮੰਤਰੀ ਜੁਮਲੇਬਾਜ਼ ਸਨ, ਜੁਮਲੇਬਾਜ਼ ਹਨ ਅਤੇ ਜੁਮਲੇਬਾਜ਼ ਰਹਿਣਗੇ, ਇਹ ਗੱਲ ਮਲੋਟ ਦੀ ਰੈਲੀ 'ਚ ਇਕ ਵਾਰ ਫਿਰ ਸਾਬਤ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਹੱਦ ਤਾਂ ਇਸ  ਗੱਲ ਦੀ ਹੈ ਕਿ ਕਿਸਾਨ ਕਲਿਆਣ ਰੈਲੀ 'ਚ ਕਿਸਾਨੀ ਕਰਜ਼ਿਆਂ ਦੀ ਗੱਲ ਤੱਕ ਨਹੀਂ ਕੀਤੀ ਗਈ ਜਦਕਿ ਪਿਛਲੇ ਇੱਕ ਮਹੀਨੇ 'ਚ ਕਰੀਬ 50 ਕਿਸਾਨ ਤੇ ਖੇਤ ਮਜ਼ਦੂਰ ਆਰਥਿਕ ਤੰਗੀ ਤੇ ਕਰਜ਼ੇ ਦੇ ਬੋਝ ਕਾਰਨ ਆਤਮ ਹੱਤਿਆਵਾਂ ਕਰ ਚੁੱਕੇ ਹਨ। ਕਿਸਾਨਾਂ ਦੀ ਆਮਦਨ ਦੁੱਗਣਾ ਕਰਨ ਦੇ ਜੁਮਲੇ ਛੱਡ ਗਏ ਪਰੰਤੂ ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਸਬੰਧੀ ਪ੍ਰਧਾਨ ਮੰਤਰੀ ਇਕ ਸ਼ਬਦ ਤਕ  ਨਹੀਂ ਬੋਲੇ। ਉਲਟਾ ਸਫ਼ੈਦ ਝੂਠ ਬੋਲ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਇਸ ਵਾਰ ਫ਼ਸਲਾਂ ਦੇ ਮੁੱਲ ਤੈਅ ਕਰਨ ਸਮੇਂ ਸਾਰੇ ਲਾਗਤ ਖ਼ਰਚਿਆਂ ਨੂੰ ਆਧਾਰ ਬਣਾਇਆ ਗਿਆ।

ਭਗਵੰਤ ਮਾਨ ਨੇ  ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਝੂਠ ਦੀ ਪੋਲ ਉਹ (ਮਾਨ) ਸੰਸਦ ਦੇ ਅਗਲੇ ਹਫ਼ਤੇ ਸ਼ੁਰੂ ਹੋਣ ਜਾ ਰਹੇ ਸੈਸ਼ਨ ਦੌਰਾਨ ਖੋਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੇ ਮੁੱਲ 200 ਰੁਪਏ ਪ੍ਰਤੀ ਕਵਿੰਟਲ ਦੇ ਵਾਧੇ 'ਚ ਵੀ 20 ਰੁਪਏ ਪ੍ਰਤੀ ਕਵਿੰਟਲ ਦਾ ਸਿੱਧਾ ਓਹਲਾ ਹੈ ਕਿਉਂਕਿ ਪੰਜਾਬ ਦੇ ਝੋਨੇ ਦੀਆਂ ਪ੍ਰਚਲਿਤ ਕਿਸਮਾਂ ਲਈ ਇਹ ਵਾਧਾ ਮਹਿਜ਼ 180 ਰੁਪਏ ਪ੍ਰਤੀ ਕਵਿੰਟਲ ਹੈ।

ਇਸ ਤੋਂ ਇਲਾਵਾ ਪਿਛਲੇ ਸਾਲ ਦੌਰਾਨ ਡੀਜ਼ਲ ਪਟਰੌਲ ਦੀਆਂ ਕੀਮਤਾਂ 'ਚ ਵਾਧੇ, ਖੇਤੀ ਸੰਦਾਂ ਤੋਂ ਕੀਟਨਾਸ਼ਕਾਂ 'ਤੇ ਜੀਐਸਟੀ ਟੈਕਸ, ਬਿਜਲੀ ਤੇ ਲੇਬਰ ਦੀ ਮਹਿੰਗਾਈ ਵਰਗੇ ਕਿੰਨੇ ਹੀ ਪੱਖਾਂ ਕਰਕੇ ਝੋਨੇ ਦੇ ਮੁੱਲ 'ਚ ਇਹ ਵਾਧਾ ਇੱਕ ਛਲਾਵੇ ਤੋਂ ਵੱਧ ਨਹੀਂ ਅਤੇ ਪੰਜਾਬ ਦਾ ਕਿਸਾਨ ਇਹ ਗੱਲ ਚੰਗੀ ਤਰ੍ਹਾਂ ਸਮਝਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement