
ਲਵਲੀ ਯੂਨੀਵਰਸਿਟੀ ਦੇ ਇਕ ਬੀ.ਟੈਕ ਦੇ ਵਿਦਿਆਰਥੀ ਨੇ ਹੋਸਟਲ ਦੀ 7ਵੀਂ ਮੰਜਲ ਤੋਂ ਛਾਲ...
ਫਗਵਾੜਾ: ਲਵਲੀ ਯੂਨੀਵਰਸਿਟੀ ਦੇ ਇਕ ਬੀ.ਟੈਕ ਦੇ ਵਿਦਿਆਰਥੀ ਨੇ ਹੋਸਟਲ ਦੀ 7ਵੀਂ ਮੰਜਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਹਿਚਾਣ ਸੋਮਾ ਬੈਨਕਾਤਾ ਭਾਰਥ ਕੁਮਾਰ (20) ਪੁੱਤਰ ਸੁਨੀਲ ਵਸੁਲੂ ਨਿਵਾਸੀ ਆਂਧਰਾ ਪ੍ਰਦੇਸ਼ ਦੇ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੇ ਸਤਨਾਮਪੁਰਾ ਪੁਲਿਸ ਦੇ ਐਸਐਚਓ ਓਂਕਾਰ ਸਿੰਘ ਬਰਾੜ ਅਤੇ ਚਹੇੜੂ ਚੌਂਕੀ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਬੀ.ਟੈਕ 7ਵੇਂ ਸਮੈਸਟਰ ਦਾ ਵਿਦਿਆਰਥੀ ਸੀ ਅਤੇ ਕਿਸੇ ਗੱਲ ਤੋਂ ਪ੍ਰੇਸ਼ਾਨ ਸੀ।
Suicide
ਉਸਨੇ ਅਪਣੀ ਪ੍ਰੇਸ਼ਾਨੀ ਦਾ ਜ਼ਿਕਰ ਅਪਣੇ ਇਕ ਦੋਸਤ ਦੇ ਕੋਲ ਸਵੇਰੇ 3.38 ਵਜੇ ਭੇਜੇ ਵਟਸਅੱਪ ਮੈਸੇਜ ਵਿਚ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਸੂਚਨਾ ਦੇਣ ‘ਤੇ ਮ੍ਰਿਤਕ ਸਰੀਰ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ ਅਤੇ ਇਸ ਬਾਰੇ ਉਸਦੇ ਪਰਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨ ਦੇ ਆਧਾਰ ‘ਤੇ ਅੱਗੇ ਕਾਰਵਾਈ ਕੀਤੀ ਜਾਵੇਗੀ।