ਵਿਆਹ ਸਮਾਗਮਾਂ 'ਚ ਗਿਣਤੀ 30 ਤੱਕ ਸੀਮਿਤ ਕੀਤੀ, ਉਲੰਘਣਾ ਕਰਨ 'ਤੇ ਐਫ.ਆਈ.ਆਰ. ਲਾਜ਼ਮੀ ਕੀਤੀ
Published : Jul 13, 2020, 6:46 pm IST
Updated : Jul 13, 2020, 6:46 pm IST
SHARE ARTICLE
Amarinder Singh
Amarinder Singh

ਨਵੇਂ ਦਿਸ਼ਾ-ਮੁਤਾਬਕ ਕੰਮ ਵਾਲੀਆਂ ਥਾਵਾਂ, ਦਫ਼ਤਰਾਂ ਅਤੇ ਤੰਗ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਦਿਆਂ ਸਾਰੇ ਜਨਤਕ ਇਕੱਠਾਂ 'ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ ਵਿੱਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਿਤ ਕਰ ਦਿੱਤਾ ਹੈ।

Corona VirusCorona Virus

ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਕੀਤੇ ਐਲਾਨ ਮੁਤਾਬਕ ਜਾਰੀ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦਾ ਹਿੱਸਾ ਹਨ। ਜਨਤਕ ਇਕੱਠ ਕਰਨ 'ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਜਿਸ ਨੂੰ ਹੁਣ ਸਖਤੀ ਨਾਲ ਨਾ-ਮਨਜ਼ੂਰ ਕੀਤਾ ਗਿਆ ਹੈ।

Amarinder SinghAmarinder Singh

ਸਰਕਾਰ ਵੱਲੋਂ ਜਾਰੀ ਕੀਤੇ ਵਿਸਥਾਰਤ ਨੋਟੀਫਿਕੇਸ਼ਨ ਮੁਤਾਬਕ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਤਰਤਾ (ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਧਾਰਾ 144 ਅਧੀਨ ਪੰਜ ਤੱਕ ਸੀਮਿਤ) ਦੇ ਨਾਲ-ਨਾਲ ਵਿਆਹਾਂ ਅਤੇ ਸਮਾਜਿਕ ਸਮਾਗਮਾਂ 'ਤੇ ਰੋਕਾਂ ਦੀ ਸਖਤੀ ਨਾਲ ਪਾਲਣਾ ਕਰਵਾਉਣਗੀਆਂ।

Marriage PalacesMarriage Palaces

ਮੈਰਿਜ ਪੈਲੇਸਾਂ/ਹੋਟਲਾਂ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਨੇਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਲਾਇਸੰਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਅੱਗੇ ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ।


HotelHotel

ਸੂਬਾ ਸਰਕਾਰ ਆਈ.ਆਈ.ਟੀ. ਚੇਨਈ ਦੇ ਮਾਹਿਰਾਂ ਨਾਲ ਮਿਲ ਕੇ ਨਿਗਰਾਨੀ ਹੋਰ ਵਧਾਏਗੀ ਅਤੇ ਉਨ੍ਹਾਂ ਇਕੱਠਾਂ ਜਿਨ੍ਹਾਂ ਕਰਕੇ ਬੀਤੇ ਵਿੱਚ ਇਹ ਰੋਗ ਫੈਲਿਆ ਹੈ, ਦੀ ਨਿਸ਼ਾਨਦੇਹੀ ਲਈ ਤਕਨੀਕ ਦੀ ਵਰਤੋਂ ਕਰੇਗੀ ਤਾਂ ਜੋ ਜੋ ਅਗਲੇਰੇ ਕਦਮ ਚੁੱਕਣ ਲਈ ਸੇਧ ਮਿਲ ਸਕੇ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਵਾਲੀਆਂ ਥਾਵਾਂ/ਦਫਤਰਾਂ/ਤੰਗ ਥਾਵਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

Washing hands with soap 6 times a day and applying maskWashing hands applying mask

ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ/ਹਵਾ ਦੇ ਗੇੜ 'ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਦਿਸ਼ਾ-ਨਿਰਦੇਸ਼ਾਂ ਮੁਤਾਬਕ ਦਫ਼ਤਰਾਂ ਵਿੱਚ ਜਨਤਕ ਕੰਮਕਾਜ ਨੂੰ ਲੋੜ ਅਧਾਰਿਤ ਅਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਿਤ ਕੀਤਾ ਜਾ ਸਕਦਾ ਹੈ ਅਤੇ ਮੰਤਰੀ ਮੰਡਲ ਵੱਲੋਂ ਹਾਲ ਹੀ ਪ੍ਰਵਾਨਿਤ ਆਨਲਾਈਨ ਜਨਤਕ ਸ਼ਿਕਾਇਤ ਨਿਪਟਾਰਾ ਪ੍ਰਣਾਲੀ ਨੂੰ ਹੋਰ ਵਧੇਰੇ ਪ੍ਰਸਿੱਧ ਅਤੇ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ।

ਕੋਵਿਡ ਲਈ ਸੋਧੇ ਹੋਏ ਪ੍ਰਬੰਧਨ ਅਤੇ ਸੀਮਿਤ ਰਣਨੀਤੀ ਦੇ ਮੁਤਾਬਕ ਐਸੋਸੀਏਸ਼ਨਾਂ ਦੇ ਮੰਗ ਪੱਤਰਾਂ ਦੀ ਵਿਵਹਾਰਕ ਪੇਸ਼ਕਾਰੀ ਨਹੀਂ ਹੋਵੇਗੀ, ਚਾਹ ਵਰਤਾਉਣ ਆਦਿ ਤੋਂ ਗੁਰੇਜ਼ ਕੀਤਾ ਜਾਵੇਗਾ ਅਤੇ ਕੰਮ ਵਾਲੀ ਥਾਂ 'ਤੇ ਪੰਜ ਤੋਂ ਵੱਧ ਵਿਅਕਤੀਆਂ ਦਾ ਮੀਟਿੰਗ ਕਰਨਾ ਵੀ ਵਰਜਿਤ ਹੋਵੇਗਾ।

ਸਿਹਤ ਦੇ ਬੁਨਿਆਦੀ ਢਾਂਚੇ ਦੀ ਪੂਰੀ ਸਮਰੱਥਾ ਅਨੁਸਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਬਿਨਾਂ ਲੱਛਣ ਵਾਲੇ/ਘੱਟ ਪ੍ਰਭਾਵਿਤ ਮਰੀਜ਼ਾਂ, ਜਿਨ੍ਹਾਂ ਨੂੰ ਹੋਰ ਗੰਭੀਰ ਬਿਮਾਰੀਆਂ/ਸਮੱਸਿਆਵਾਂ ਨਾ ਹੋਣ, ਉਨ੍ਹਾਂ ਨੂੰ ਲੋੜ ਅਨੁਸਾਰ ਕੋਵਿਡ ਇਲਾਜ ਕੇਂਦਰਾਂ/ਘਰੇਲੂ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ।

ਦੂਜੇ ਅਤੇ ਤੀਜੇ ਦਰਜੇ ਦੀਆਂ ਸੁਵਿਧਾਵਾਂ ਵਿਚਲੇ ਬੈੱਡ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਨਹੀਂ ਵਰਤੇ ਜਾਣਗੇ। ਇਸ ਤੋਂ ਅੱਗੇ, ਦੂਜੇ ਅਤੇ ਤੀਜੇ ਦਰਜੇ ਦੀ ਸੁਵਿਧਾ ਵਿਚਲੇ ਵਿਅਕਤੀ, ਜਿਸ ਨੂੰ ਇਸ ਦੀ ਹੋਰ ਜ਼ਰੂਰਤ ਨਾ ਹੋਵੇ, ਨੂੰ ਇਸ ਤੋਂ ਹੇਠਲੇ ਪੱਧਰ ਦੀ ਇਲਾਜ ਸੁਵਿਧਾ ਲਈ ਰੈਫਰ ਕੀਤਾ ਜਾਵੇਗਾ।

ਸੂਬਾ ਸਰਕਾਰ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਨਿੱਜੀ ਇਲਾਜ ਕੇਂਦਰਾਂ ਨਾਲ ਸਮਝੌਤੇ ਦਾ ਇਹ ਮਤਲਬ ਨਹੀਂ ਕਿ ਸਰਕਾਰ ਦੁਆਰਾ ਬਾਅਦ ਦੇ ਪੜਾਅ 'ਤੇ ਰੈਫਰ ਕੀਤੇ ਜਾਣ ਵਾਲੇ ਮਰੀਜ਼ਾਂ ਲਈ ਹੁਣ ਤੋਂ ਹੀ ਬੈੱਡ ਰੋਕ ਲਏ ਜਾਣ, ਇਸ ਤਹਿਤ ਸਰਕਾਰ ਵੱਲੋਂ ਸਿਰਫ ਰੈਫਰ ਕੀਤੇ ਗਏ ਮਰੀਜ਼ਾਂ ਲਈ ਅਦਾਇਗੀਯੋਗ ਚਾਰਜ ਹੀ ਮੁਹੱਈਆ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰਾਂ/ਪੁਲੀਸ ਕਮਿਸ਼ਨਰਾਂ/ਜ਼ਿਲ੍ਹਾ ਪੁਲੀਸ ਮੁਖੀਆਂ ਵੱਲੋਂ ਇਹ ਲਾਜ਼ਮੀ ਤੌਰ 'ਤੇ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਹਸਪਤਾਲ ਜੋ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰ ਸਕਦੇ ਹੋਣ, ਬੈੱਡਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਨੂੰ ਇਲਾਜ ਤੋਂ ਮਨ੍ਹਾ ਨਹੀਂ ਕਰਨਗੇ।

ਮੌਨਸੂਨ ਸੀਜ਼ਨ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਸਾਫ-ਸਫਾਈ ਦੀ ਮੁਹਿੰਮ ਦਾ ਫੈਸਲਾ ਕੀਤਾ ਹੈ ਜਿਸ ਨੂੰ ਸ਼ਹਿਰੀ ਸਥਾਨਕ ਸਰਕਾਰਾਂ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਚਲਾਇਆ ਜਾਵੇਗਾ ਤਾਂ ਜੋ ਡੇਂਗੂ/ਵੈਕਟਰ ਬਾਰਨ ਬਿਮਾਰੀਆਂ ਨੂੰ ਰੋਕਿਆ ਜਾ ਸਕੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement