ਕਮਜ਼ੋਰ ਵਰਗਾਂ ਵਲ ਸਰਕਾਰ ਦਾ ਖ਼ਾਸ ਖਿਆਲ : ਧਰਮਸੋਤ
Published : Jul 13, 2020, 7:47 am IST
Updated : Jul 13, 2020, 7:47 am IST
SHARE ARTICLE
SADHU SINGH DHARMSOT
SADHU SINGH DHARMSOT

ਪੰਜਾਬ ਦੇ ਜੰਗਲਾਤ, ਪ੍ਰਿੰਟਿੰਗ ਤੇ ਸਟੇਸ਼ਨਰੀ ਅਤੇ ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਬਾਰੇ ਮੰਤਰੀ ਸਾਧੂ

ਖੰਨਾ, 12 ਜੁਲਾਈ (ਅਦਰਸ਼ਜੀਤ ਸਿੰਘ ਖੰਨਾ): ਪੰਜਾਬ ਦੇ ਜੰਗਲਾਤ, ਪ੍ਰਿੰਟਿੰਗ ਤੇ ਸਟੇਸ਼ਨਰੀ ਅਤੇ ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦਾ ਹੱਲ ਨਿਰਧਾਰਿਤ ਸਮਾਂ-ਸੀਮਾ ਅੰਦਰ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਨੂੰ ਨਿਆਂ ਮਿਲਣ ’ਚ ਬਿਲਕੁਲ ਵੀ ਦੇਰੀ ਨਾ ਹੋਵੇ। ਰੋਜ਼ਾਨਾ ਸਪੋਕਸਮੈਨ ਦੇ ਖੰਨਾ ਸਬ ਆਫ਼ਿਸ ’ਚ ਕੈਬਨਿਟ ਮੰਤਰੀ ਧਰਮਸੋਤ ਨੇ ਦਸਿਆ ਕਿ ਉਨ੍ਹਾਂ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ।

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵੀ ਘੱਟ ਗਿਣਤੀਆਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਅਪਣਾ ਕੰਮ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਮਜ਼ੋਰ ਵਰਗਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕੈਪਟਨ ਸਰਕਾਰ ਦੀ ਪ੍ਰਮੁੱਖਤਾ ਹੈ।ਧਰਮਸੋਤ ਨੇ ਇਹ ਵੀ ਦਸਿਆ ਕਿ ਉਨ੍ਹਾਂ ਕਮਿਸ਼ਨ ਵਲੋਂ ਉਠਾਈਆਂ ਵੱਖ-ਵੱਖ ਮੰਗਾਂ ਅਤੇ ਹੋਰ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement