
''ਜਥੇਦਾਰ ਕਿਸੇ ਸੇਵਾਮੁਕਤ ਸਿੱਖ ਜੱਜ ਪਾਸੋਂ ਕਰਾਉਣ ਗ਼ਾਇਬ ਪਾਵਨ ਸਰੂਪਾਂ ਦੀ ਜਾਂਚ''
ਅੰਮ੍ਰਿਤਸਰ: 2016 ਵਿਚ ਇਕ ਹਾਦਸੇ ਦੌਰਾਨ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਡਾ ਐਲਾਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਿਸੇ ਸੇਵਾਮੁਕਤ ਸਿੱਖ ਜੱਜ ਪਾਸੋਂ ਜਾਂ ਹੋਰ ਕਿਸੇ ਸਖ਼ਸ਼ੀਅਤ ਪਾਸੋਂ ਕਰਵਾਉਣ ਤਾਂ ਜੋ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇ ਅਤੇ ਜਾਂਚ ਦੀ ਭਰੋਸੇਯੋਗਤਾ 'ਤੇ ਉਠ ਰਹੇ ਸਵਾਲਾਂ 'ਤੇ ਵਿਰਾਮ ਲੱਗ ਸਕੇ।
Meeting
ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ ਐਸਜੀਪੀਸੀ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ 19-5-2016 ਨੂੰ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਪਬਲੀਕੇਸ਼ਨ ਵਿਭਾਗ ਵਿਚ ਇਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਸੀ ਜਿਸ ਵਿਚ ਸ਼੍ਰੀ ਗੁਰੂ ਗ੍ਰੰਛ ਸਾਹਿਬ ਜੀ ਦੇ ਪੰਜ ਪਾਵਨ ਸਰੂਪਾਂ ਨੂੰ ਅੱਗ ਲਗ ਗਈ ਸੀ ਅਤੇ ਅੱਗ ਨੂੰ ਬੁਝਾਉਣ ਲਈ ਜਦੋਂ ਫਾਇਰ ਬ੍ਰਿਗੇਡ ਆਏ ਸਨ।
Meeting
ਪਾਣੀ ਨਾਲ ਵੀ ਪਾਵਨ ਸਰੂਪ ਨੁਕਸਾਨੇ ਗਏ ਸਨ। ਇਹ ਬਹੁਤ ਹੀ ਮੰਦਭਾਗੀ ਘਟਨਾ ਸੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੀ ਰੱਖੀ ਹੋਈ ਸੀ ਅਤੇ ਜੱਥੇਦਾਰ ਅਵਤਾਰ ਸਿੰਘ ਮੱਕੜ ਉਸ ਸਮੇਂ ਪ੍ਰਧਾਨ ਸਨ। ਉਸ ਸਮੇਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੀ ਮੁਲਤਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਹੁਤ ਸਾਰੇ ਅਧਿਕਾਰੀ, ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਤ੍ਰਿੰਗ ਕਮੇਟੀ ਦੇ ਮੈਂਬਰ ਉਸ ਮੌਕੇ ਪੁੱਜੇ ਸਨ।
Harpreet Singh
ਗੁਰੂ ਸਾਹਿਬ ਦੇ 14 ਪਾਵਨ ਸਰੂਪ ਨੂੰ ਗੋਇੰਦਵਾਲ ਜਾ ਕੇ ਸਸਕਾਰ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਹਨਾਂ ਨੂੰ ਕਿਹਾ ਸੀ ਕਿ ਇਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਫਿਰ ਉਹਨਾਂ ਨੇ ਇਕ ਉੱਚ ਪੱਧਰੀ ਜਾਂਚ ਕਮੇਟੀ ਵੀ ਬਣਾ ਲਈ ਸੀ ਪਰ ਇਹ ਇਕ ਬਹੁਤ ਹੀ ਗੰਭੀਰ ਮਸਲਾ ਹੈ।
Sukhbir Badal And Parkash Badal
ਗੁਰੂ ਸਾਹਿਬ ਦੀ ਬੇਅਦਬੀ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਇਸ ਗੰਭੀਰ ਘਟਨਾ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ। ਇਸ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਬਣਾਈ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪ ਜਾਂਚ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕਰਦੀ ਹੈ ਕਿ ਉਹ ਇਸ ਸਾਰੇ ਮਾਮਲੇ ਦੀ ਪੜਤਾਲ ਕਿਸੇ ਸੀਨੀਅਰ ਸਿੱਖ ਜੱਜ ਜੋ ਸੇਵਾਮੁਕਤ ਜਾਂ ਕਿਸੇ ਪ੍ਰਮੁੱਖ ਸ਼ਖ਼ਸ਼ੀਅਤ ਤੋਂ ਸਾਰੀ ਪੜਤਾਲ ਕਰਵਾਈ ਜਾਵੇ।
SGPC
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਉਹ ਬੇਨਤੀ ਕਰਨਗੇ। ਜਿੰਨੇ ਵੀ ਅਧਿਕਾਰੀ ਇਸ ਜਾਂਚ ਵਿਚ ਜੁੱਟੇ ਹੋਏ ਹਨ ਉਹਨਾਂ ਦੇ ਪ੍ਰਭਾਵ ਹੇਠ ਨਾ ਹੋਵੇ ਇਸ ਕਰ ਕੇ ਉਹਨਾਂ ਦੀ ਤਬਦੀਲੀ ਕੀਤੀ ਜਾਵੇ ਤਾਂ ਜੋ ਲੋਕਾਂ ਸਾਹਮਣੇ ਸਾਰੀ ਸੱਚਾਈ ਆਵੇ। ਖ਼ੈਰ ਹੁਣ ਦੇਖਣਾ ਹੋਵੇਗਾ ਕਿ ਇਸ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਸ ਨੂੰ ਇਸ ਮਾਮਲੇ ਦੀ ਜਾਂਚ ਸੌਂਪਦੇ ਨੇ ਅਤੇ ਕਦੋਂ ਇਸ ਸੰਵੇਦਨਸ਼ੀਲ ਅਤੇ ਗੰਭੀਰ ਮਾਮਲੇ ਦਾ ਸੱਚ ਸਾਹਮਣੇ ਆਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।