
ਪਰਤਾਂ ਖੁੱਲ੍ਹਣ ਤੋਂ ਡਰੋਂ ਕਾਰਵਾਈ ਕਰਨ ਦੇ ਲਗਾਏ ਗਏ ਦੋਸ਼
ਸ੍ਰੀ ਆਨੰਦਪੁਰ ਸਾਹਿਬ (ਭਗਵੰਤ ਸਿੰਘ ਮਟੌਰ) :ਕਿਸੇ ਅਦਾਰੇ ਵਿਚ ਘਪਲਾ ਦੀ ਸੂਰਤ 'ਚ ਉਸ ਦਾ ਪਰਦਾਫ਼ਾਸ਼ ਕਰਨ ਵਾਲੇ ਅਧਿਕਾਰੀਆਂ ਨੂੰ ਜਿੱਥੇ ਆਮ ਤੌਰ 'ਤੇ ਸਨਮਾਨਿਤ ਕੀਤਾ ਜਾਂਦਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਨੇ ਅਜਿਹੇ ਇਮਾਨਦਾਰ ਅਧਿਕਾਰੀਆਂ ਨੂੰ ਬਦਲੀਆਂ ਦਾ ਤੋਹਫ਼ਾ ਦੇ ਕੇ ਅਨੋਖੀ ਮਿਸਾਲ ਕਾਇਮ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਅਪਣ ਤਾਜ਼ਾ ਹੁਕਮਾਂ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਲੰਗਰ ਘੋਟਾਲਿਆਂ ਨੂੰ ਸਾਹਮਣੇ ਲਿਆਉਣ ਵਾਲੇ ਅਧਿਕਾਰੀਆਂ ਦਾ ਤਬਾਦਲਾ ਕਰ ਦਿਤਾ ਹੈ।
SGPC
ਕਾਬਲੇਗੌਰ ਹੈ ਕਿ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਲੰਗਰ ਘੁਟਾਲੇ ਨੂੰ ਨਸ਼ਰ ਕਰਨ ਵਾਲੇ ਚੀਫ ਗੁਰਦੁਆਰਾ ਇੰਸਪੈਕਟਰ ਗੁਲਜ਼ਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਤਬਦੀਲ ਕਰਕੇ ਸੁਪਰਵਾਈਜ਼ਰ ਲਗਾ ਦਿਤਾ ਗਿਆ ਹੈ ਜਦੋਂਕਿ ਮੁਕਤਸਰ ਸਾਹਿਬ ਵਿਖੇ ਹੋਏ ਘੋਟਾਲੇ ਨੂੰ ਸਾਹਮਣੇ ਲਿਆਉਣ ਵਾਲੇ ਫਲਾਇੰਗ ਸਕਾਟ ਦੇ ਇੰਚਾਰਜ ਕੁਲਦੀਪ ਸਿੰਘ ਰੋਡੇ ਨੂੰ ਵੀ ਤਬਦੀਲ ਕਰਕੇ ਇੰਚਾਰਜ ਖਰੀਦਾਂ ਲਗਾ ਦਿਤਾ ਹੈ।
SGPC
ਕਹਿਣ ਨੂੰ ਤਾਂ ਇਹ ਕਾਰਵਾਈ ਪ੍ਰਬੰਧਕੀ ਤੇ ਆਮ ਕਾਰਵਾਈ ਦੱਸੀ ਜਾ ਰਹੀ ਹੈ ਪਰ ਅਸਲੀਅਤ ਵਿਚ ਹੋਏ ਘੁਟਾਲਿਆਂ ਦੀ ਜਾਂਚ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਨ ਲਈ ਗੁੱਪ ਚੁੱਪ ਢੰਗ ਨਾਲ ਕੀਤੀ ਗਈ ਕਾਰਵਾਈ ਦੱਸੀ ਜਾ ਰਹੀ ਹੈ।
SGPC
ਇਸ ਸਬੰਧੀ ਸ਼੍ਰੋਮਣੀ ਕਮੇਟੀ 'ਤੇ ਦੋਸ਼ ਲਗਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਬਘੇਰਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪਾਰਟੀ ਪ੍ਰਧਾਨ ਤਕ ਪਹੁੰਚ ਕਰਨਗੇ ਉੱਥੇ ਹੀ ਉਨ੍ਹਾਂ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਵਲੋਂ ਸੱਚ ਨੂੰ ਦਬਾਉਣ ਲਈ ਕੀਤੀ ਗਈ ਕਾਰਵਾਈ ਬਾਰੇ ਵੀ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣ।
Bhai Gobind Singh Longowal
ਉਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਪੀਏ ਮਹਿੰਦਰ ਸਿੰਘ ਆਹਲੀ ਨੇ ਉਕਤ ਕਾਰਵਾਈ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਹ ਕੋਈ ਖਾਸ ਬਦਲੀਆਂ ਨਹੀਂ ਬਲਕਿ ਰੁਟੀਨ ਵਿਚ ਕੀਤੀਆਂ ਗਈਆਂ ਹੋਰ ਬਦਲੀਆਂ ਦੇ ਨਾਲ ਹੀ ਕੀਤੀ ਗਈ ਕਾਰਵਾਈ ਹੈ ਜਦੋਂਕਿ ਲੰਗਰ ਘੁਟਾਲਿਆਂ ਦੀ ਜਾਂਚ ਪ੍ਰਭਾਵਿਤ ਹੋਣ ਦਾ ਇਸ ਨਾਲ ਕੋਈ ਸਬੰਧ ਨਹੀਂ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।