ਪਾਕਿ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਭੇਟ ਕੀਤੀ ਸ਼ਰਧਾਂਜਲੀ 
Published : Jul 13, 2020, 8:49 am IST
Updated : Jul 13, 2020, 8:49 am IST
SHARE ARTICLE
 Pak train accident
Pak train accident

ਬੀਤੇ ਦਿਨੀਂ ਪਾਕਿਸਤਾਨ ਰੇਲ-ਬੱਸ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੀ ਆਤਮਕ ਸ਼ਾਂਤੀ ਲਈ ਸ਼੍ਰੋਮਣੀ

ਅੰਮ੍ਰਿਤਸਰ, 12 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਬੀਤੇ ਦਿਨੀਂ ਪਾਕਿਸਤਾਨ ਰੇਲ-ਬੱਸ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੀ ਆਤਮਕ ਸ਼ਾਂਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। 

ਸ਼ਰਧਾਂਜਲੀ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਸ ਦੁਖਮਈ ਸਮੇਂ ਸ਼੍ਰੋਮਣੀ ਕਮੇਟੀ ਪੀੜਤ ਪ੍ਰਵਾਰਾਂ ਨਾਲ ਹਮਦਰਦੀ ਰੱਖਦੀ ਹੈ। ਸ਼੍ਰੋਮਣੀ ਕਮੇਟੀ ਵਲੋਂ ਮਿ੍ਰਤਕ ਸਿੱਖਾਂ ਦੇ ਪ੍ਰਵਾਰਾਂ ਨੂੰ 1-1 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਭੇਜਣ ਲਈ ਜਲਦ ਕਾਰਵਾਈ ਕੀਤੀ ਜਾਵੇਗੀ।

File Photo File Photo

ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਦੀ ਕਰੰਸੀ ਅਨੁਸਾਰ ਇਹ ਰਾਸ਼ੀ ਦੁਗਣੀ ਬਣੇਗੀ। ਇਸ ਮੌਕੇ ਅੰਤਿ੍ਰੰਗ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ  ਸ.ਸੁਖਦੇਵ ਸਿੰਘ ਭੂਰਾਕੋਹਨਾ,  ਸ.ਪਰਮਜੀਤ ਸਿੰਘ ਸਰੋਆ, ਮੈਨੇਜਰ ਸ.ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਸ.ਹਰਜਿੰਦਰ ਸਿੰਘ ਕੈਰੋਂਵਾਲ,  ਸ.ਗੁਰਿੰਦਰ ਸਿੰਘ ਮਥਰੇਵਾਲ,  ਸ. ਸਤਿੰਦਰ ਸਿੰਘ ਆਦਿ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement