
ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ..........
ਚੰਡੀਗੜ੍ਹ: ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਬਾਰ ਫਿਰ ਸਾਰੇ ਸਬੰਧਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Tript Bajwa
ਪੰਜਾਬ ਸਰਕਾਰ ਵਲੋਂ ਮਾਂ ਬਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿਚ ਅਹਿਮ ਫੈਸਲਾ ਲਿਆ ਸੀ। ਜਿਸ ਦੇ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ / ਵਿਭਾਗਾਂ / ਅਦਾਰਿਆਂ / ਅਰਧ ਸਰਕਾਰੀ ਅਦਾਰਿਆਂ / ਬੋਰਡ / ਨਿਗਮ / ਵਿਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ-ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।
Amarinder Singh
ਭਾਸ਼ਵਾਂ ਮੰਤਰੀ ਨੇ ਨਾਲ ਹੀ ਦੱਸਿਆ ਕਿ ਇਸ ਸਬੰਧ ਵਿਚ ਸਮੇਂ ਸਮੇਂ ਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।
Tript Bajwa
ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ / ਬੋਰਡ ਕਾਰਪੋਰੇਸ਼ਨ ਵਿਚ ਲੱਗੇ ਬੋਰਡ / ਨਾਮ ਪੱਟੀ / ਮੀਲ ਪੱਥਰ ਦੇ ਸਬਦ ਜੋੜ ਦਰੁਸਤ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਨੂੰ ਮਿਲਦੀ ਹੈ ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਈ.ਮੇਲ ਪਤੇ pblanguages@hotmail.com ਤੇ ਸੂਚਿਤ ਕਰ ਸਕਦਾ ਹੈ।