ਘਨੌਰ ’ਚ ਸਥਾਪਤ ਹੋਣ ਵਾਲੇ ਪ੍ਰਾਜੈਕਟ ਨਾਲ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: ਕੈਪਟਨ
Published : Jul 13, 2020, 9:58 am IST
Updated : Jul 13, 2020, 9:58 am IST
SHARE ARTICLE
Capt Amrinder Singh
Capt Amrinder Singh

- ਵਿਸ਼ਵ ਪੱਧਰੀ ਅਤਿਆਧੁਨਿਕ ਉਦਯੋਗ ਆਉਣ ਨਾਲ ਸਨਅਤੀਕਰਨ ਨੂੰ ਮਿਲੇਗਾ ਹੁਲਾਰਾ-ਕੈਪਟਨ ਅਮਰਿੰਦਰ ਸਿੰਘ

ਪਟਿਆਲਾ, 12 ਜੁਲਾਈ (ਤੇਜਿੰਦਰ ਫ਼ਤਿਹਪੁਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਵਿਖੇ ਕਰੀਬ 1100 ਏਕੜ ’ਚ ਵਿਕਸਤ ਕੀਤੇ ਜਾਣ ਵਾਲੇ ਏਕੀਕ੍ਰਿਤ ਉਤਦਪਾਦਨ ਕਲੱਸਟਰ (ਆਈ.ਐਮ.ਸੀ) ਨਾਲ ਜਿੱਥੇ ਪੰਜਾਬ ਦੀ ਆਰਥਕਤਾ ਮਜ਼ਬੂਤ ਹੋਵੇਗੀ ਉਥੇ ਹੀ ਰਾਜ ਦੇ ਨੌਜਵਾਨਾਂ, ਖਾਸ ਕਰ ਕੇ ਇਸ ਇਲਾਕੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਹੋਣਗੇ।  

ਮੁੱਖ ਮੰਤਰੀ ਅੱਜ ਸ਼ਾਮ ਕੋਰੋਨਾ ਵਾਇਰਸ ਵਿਰੁਧ ਵਿੱਢੀ ਅਪਣੀ ਜੰਗ ‘ਮਿਸ਼ਨ ਫ਼ਤਿਹ’ ਦੌਰਾਨ ਅਰੰਭ ਕੀਤੇ ਗਏ ਵਿਸ਼ੇਸ਼ ਫ਼ੇਸਬੁਕ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਪੁੱਛੋ’ ਦੌਰਾਨ ਪਟਿਆਲਾ ਦੇ ਹਲਕਾ ਘਨੌਰ ਦੀ ਵਾਰਡ ਨੰਬਰ 5 ਦੇ ਵਸਨੀਕ ਕਮਲ ਸ਼ਰਮਾ ਵਲੋਂ ਪੁੱਛੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਕਮਲ ਸ਼ਰਮਾ ਨੇ ਪੁਛਿਆ ਸੀ ਕਿ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਵਲੋਂ ਹਲਕਾ ਘਨੌਰ ’ਚ ਕਰੀਬ 1600 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਇਸ ਪ੍ਰਾਜੈਕਟ ਦਾ ਇਲਾਕੇ ਦੇ ਲੋਕਾਂ ਅਤੇ ਖਾਸ ਕਰ ਕੇ ਨੌਜਵਾਨਾਂ ਨੂੰ ਕੀ ਲਾਭ ਹੋਵੇਗਾ ਤੇ ਕਿਹੜੇ-ਕਿਹੜੇ ਉਦਯੋਗ ਆਉਣਗੇ?

ਜਦੋਂਕਿ ਇਸੇ ਦੌਰਾਨ ਰਾਜਪੁਰਾ ਦੇ ਇਕ ਹੋਰ ਵਸਨੀਕ ਗੁਰਪ੍ਰੀਤ ਸਿੰਘ ਸੈਣੀ ਵਲੋਂ ਅਪਣੇ ਦਾਦਾ ਜੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਲਟਨ ਨਾਲ ਸਬੰਧਤ ਹੋਣ ਬਾਰੇ ਦੱਸਣ ਅਤੇ ਉਨ੍ਹਾਂ ਵਲੋਂ ਮੁੱਖ ਮੰਤਰੀ ਨੂੰ ਮਿਲਣ ਦੀ ਇੱਛਾ ਜਤਾਉਣ ’ਤੇ ਕੈਪਟਨ ਨੇ ਕਿਹਾ ਕਿ, ‘‘ਤੁਹਾਡੇ ਅਪਣੇ ਦਾਦਾ ਜੀ ਨੂੰ ਮਿਲਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਵੇਗੀ।’’
 

ਸੈਣੀ ਵੱਲੋਂ ਸੈਕੰਡ ਸਿੱਖ ਖੜਗਵਾਸਲਾ ਦਾ ਜਿਕਰ ਕਰਨ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਬੇਸ਼ੱਕ ਉਨ੍ਹਾਂ ਨੂੰ ਅਪਣੀ ਪਲਟਨ ਤੋਂ ਵਿਦਾ ਲਈ ਨੂੰ 50 ਸਾਲਾਂ ਤੋਂ ਉਪਰ ਹੋ ਗਏ ਹਨ ਪਰੰਤੂ ਅੱਜ ਵੀ ਉਨ੍ਹਾਂ ਨੂੰ ਅਪਣੀ ਪਲਟਨ ਨਾਲ ਮੋਹ ਹੈ। ਮੁੱਖ ਮੰਤਰੀ ਨੇ ਗੁਰਪ੍ਰੀਤ ਸਿੰਘ ਸੈਣੀ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਦਾਦਾ ਜੀ ਨੂੰ ਚੰਡੀਗੜ੍ਹ ਬੁਲਾਉਣ ਲਈ ਗੱਡੀ ਭੇਜਣਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਜ਼ਰੂਰ ਕਰਨਗੇ।  

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ-ਕੋਲਕਾਤਾ ਮਾਰਗਾਂ ’ਤੇ ਸਥਾਪਤ ਹੋਣ ਵਾਲੇ ਇਹ 4 ਪ੍ਰਾਜੈਕਟ ਜਿੱਥੇ ਸੂਬੇ ਦੀ ਆਰਥਕ ਤਰੱਕੀ ਲਈ ਉਦਯੋਗੀਕਰਨ ਦੀ ਗਤੀ ਨੂੰ ਤੇਜ਼ ਕਰਨ ਅਤੇ ਵੱਡੀ ਪੱਧਰ ’ਤੇ ਰੁਜ਼ਗਾਰ ਸਮਰੱਥਾ ਵਧਾਉਣ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਣਗੇ, ਉਥੇ ਹੀ ਇਲਾਕੇ ਲਈ ਵੀ ਲਾਹੇਵੰਦ ਸਾਬਤ ਹੋਣਗੇ।

File Photo File Photo

 ਉਨ੍ਹਾਂ ਕਿਹਾ ਕਿ ਇੱਥੇ ਵਿਸ਼ਵ ਦੇ ਅਤਿਆਧੁਨਿਕ ਉਦਯੋਗ ਇੱਥੇ ਆਉਣਗੇ, ਜਿਸ ਨਾਲ ਪੰਜਾਬ ਸਮੇਤ ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਅਤੇ ਇਲਾਕੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ।

ਕੌਮੀ ਉਦਯੋਗਿਕ ਕੋਰੀਡੋਰ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ 1100 ਏਕੜ ਸਰਕਾਰੀ ਅਤੇ ਪੰਚਾਇਤੀ ਜ਼ਮੀਨ ਉੱਪਰ ਹਲਕਾ ਘਨੌਰ ਵਿਖੇ ਸਥਾਪਤ ਹੋਣ ਵਾਲੇ ਇਸ ਏਕੀਕ੍ਰਿਤ ਉਦਪਾਦਨ ਕਲੱਸਟਰ (ਆਈ.ਐਮ.ਸੀ) ਦੇ ਪ੍ਰਾਜੈਕਟ ਨੂੰ ਪੰਜਾਬ ਮੰਤਰੀ ਮੰਡਲ ਦੀ ਪਿਛਲੇ ਦਿਨੀ ਹੋਈ ਬੈਠਕ ਦੌਰਾਨ ਮਨਜ਼ੂਰੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਲੁਧਿਆਣਾ, ਬਠਿੰਡਾ ਤੇ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਅਜਿਹੇ ਪ੍ਰਾਜੈਕਟ ਸਥਾਪਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਤੇ ਰੁਜ਼ਗਾਰ ਸਮਰੱਥਾ ਦੀ ਮਜ਼ਬੂਤੀ ਲਈ ਸਥਾਪਤ ਹੋਣ ਵਾਲੇ ਇਸ ਪ੍ਰਾਜੈਕਟ ਲਈ ਕੁੱਲ 1102 ਏਕੜ ਪੰਚਾਇਤੀ ਜ਼ਮੀਨ ਵਿਚੋਂ 492 ਏਕੜ ਪਿੰਡ ਸੇਹਰਾ, 202 ਸੇਹਰੀ, 183 ਆਕੜੀ, 177 ਪੱਬਰਾ ਅਤੇ 48 ਏਕੜ ਪਿੰਡ ਤਖਤੂ ਮਾਜਰਾ ਨਾਲ ਸਬੰਧਤ ਹੈ   

ਜਿਕਰਯੋਗ ਹੈ ਕਿ ਇਹ ਅਹਿਮ ਪ੍ਰਾਜੈਕਟ ਸੂਬੇ ਅੰਦਰ ਉਦਯੋਗਿਕ/ਆਰਥਿਕ ਕੇਂਦਰਾਂ ਦੇ ਵਿਕਾਸ ਦੀ ਜ਼ਰੂਰੀ  ਲੋੜ ਨੂੰ ਪੂਰਾ ਕਰਨ ਦੇ ਆਸ਼ੇ ਅਨੁਸਾਰ ਸਥਾਪਤ ਹੋਣ ਵਾਲਾ ਇਹ ਅਹਿਮ ਪ੍ਰਾਜੈਕਟ ਸੰਭਾਵਿਤ ਉੱਦਮੀਆਂ/ਉਦਯੋਗਪਤੀਆਂ ਦੁਆਰਾ ਉਨ੍ਹਾਂ ਦੇ ਪ੍ਰਾਜੈਕਟ ਤੇਜ਼ੀ ਨਾਲ ਸਥਾਪਤ ਕੀਤੇ ਜਾਣ ਦੀਆਂ ਜ਼ਰੂਰਤਾਂ ਦੀ ਵੀ ਪੂਰਤੀ ਕਰੇਗਾ। ਆਪਣੇ ਫੇਸਬੁਕ ਲਾਇਵ ਪ੍ਰੋਗਰਾਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਕੋਵਿਡ-19 ਦੀ ਵਿਸ਼ਵ ਵਿਆਪੀ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਮਿਸ਼ਨ ਫ਼ਤਿਹ ਤਹਿਤ ਸਮਾਜਿਕ ਵਿੱਥ, ਮਾਸਕ ਪਾਉਣ ਅਤੇ ਹੱਥ ਵਾਰ-ਵਾਰ ਧੋਹਣ ’ਤੇ ਪਹਿਰਾ ਦੇ ਕੇ ਮਿਸ਼ਨ ਫ਼ਤਿਹ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM
Advertisement