
ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ
ਚੰਡੀਗੜ੍ਹ, 12 ਜੁਲਾਈ (ਗੁਰਉਪਦੇਸ਼ ਭੁੱਲਰ): ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੀਤੀ ਗਈ ਹੈ।
File Photo
ਜ਼ਿਕਰਯੋਗ ਹੈਕਿ ਉਹ ਸਵਰਗੀ ਅਕਾਲੀ ਨੇਤਾ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਬੇਟੇ ਹਨ। ਪਤਾ ਲਗਾ ਹੈ ਕਿ ਪਾਰਟੀ ਦੇ ਸੰਗਠਨ ਪਿਛਲੇ ਸਮੇਂ ਵਿਚ ਕੀਤੀਆਂ ਨਿਯੁਕਤੀਆਂ ਵਿਚ ਨਜ਼ਰ ਅੰਦਾਜ਼ ਹੋਣ ਕਾਰਨ ਅੰਦਰ ਖਾਤੇ ਵਡਾਲਾ ਨਾਰਾਜ਼ ਸਨ ਤੇ ਸੁਖਬੀਰ ਨੇ ਇਸ ਕਾਰਨ ਉਨ੍ਹਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਇਹ ਅਹੁਦਾ ਦਿਤਾ ਹੈ।